ਅੰਮ੍ਰਿਤਸਰ : ਦੇਸ਼ ਭਰ ਵਿਚ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਓਹਾਰ ਦੁਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਿਰ ਕਮੇਟੀ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਰਿਮੋਰਟ ਕੰਟਰੋਲ ਦੇ ਨਾਲ ਰਾਵਣ ਦਾ ਦਹਿਨ ਕੀਤਾ ਗਿਆ।
ਅੰਮ੍ਰਿਤਸਰ ‘ਚ ਸੀ.ਐਮ ਭਗਵੰਤ ਮਾਨ ਦੇ ਸਮਾਗਮ ‘ਚ ਜਿਵੇਂ ਹੀ ਰਾਵਣ ਸਾੜਿਆ ਗਿਆ ਤਾਂ ਹਫੜਾ-ਦਫੜੀ ਮਚ ਗਈ ਅਤੇ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਜਿਵੇਂ ਹੀ ਰਾਵਣ ਦਹਨ ਹੋਇਆ, ਲੋਕ ਪਿੱਛੇ ਹਟਣ ਲੱਗੇ ਅਤੇ ਬੈਰੀਕੇਡਿੰਗ ਤੋੜ ਦਿੱਤੀ।
ਭਾਰੀ ਭੀੜ ਕਾਰਨ ਬਹੁਤ ਸਾਰੇ ਲੋਕ ਰਾਵਣ ਦਹਿਨ ਦੇਖਣ ਲਈ ਅੰਦਰ ਵੀ ਨਹੀਂ ਜਾ ਸਕੇ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਉਹ ਇੱਕ ਦਰਸ਼ਕ ਬਣ ਕੇ ਆਏ ਹਨ ਅਤੇ ਲੋਕਾਂ ਨੂੰ ਆਪਣੀ ਹਉਮੈ ਤਿਆਗ ਕੇ ਤਰੱਕੀ ਦੇ ਰਾਹ ‘ਤੇ ਅੱਗੇ ਵਧਣ ਲਈ ਕਿਹਾ ਹੈ।ਦੱਸ ਦਈਏ ਕਿ ਇਸ ਸਮਾਗਮ ਵਿਚ ਸੀਐਮ ਮਾਨ ਦੇ ਨਾਲ ਕੈਬਨਿਟ ਮੰਤਰੀ ਕੁਦਲੀਪ ਧਾਲੀਵਾਲ, ਹਰਭਜਨ ਸਿੰਘ ਈਟੀਓ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ। ਦੱਸਿਆ ਜਾਂਦਾ ਹੈ ਕਿ ਜਿਵੇਂ ਹੀ ਸੀਐਮ ਮਾਨ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ ਤਾਂ ਲੋਕ ਅਚਾਨਕ ਪਿੱਛੇ ਹਟਣ ਲੱਗੇ। ਇਸ ਦੌਰਾਨ ਭੀੜ ਦੇ ਦਬਾਅ ਕਾਰਨ ਬੈਰੀਕੇਡਿੰਗ ਟੁੱਟ ਗਈ ਅਤੇ ਲੋਕ ਅਚਾਨਕ ਭੱਜਣ ਲੱਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।