CM ਮਾਨ ਨੇ ਸੰਗਰੂਰ ਵਿਖੇ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਕੀਤਾ ਲੋਕਾਂ ਨੂੰ ਸਮਰਪਿਤ

Global Team
9 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ `ਤੇ ਵਿਅੰਗ ਕਸਦਿਆਂ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਕਾਰੋਬਾਰ ਵਧਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 2007-2017 ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ, ਜਦੋਂ ਟਰਾਂਸਪੋਰਟ, ਕੇਬਲ, ਰੇਤ, ਨਸ਼ਾ ਅਤੇ ਹੋਰ ਮਾਫੀਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂ ਨੂੰ ਇਸ ਸਮੇਂ ਦੌਰਾਨ ਆਪਣੀ ਸਰਕਾਰ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਅਕਾਲੀ ਸ਼ਾਸਨ ਦੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਸੂਬੇ ਵਿੱਚ ਤੇਜ਼ੀ ਨਾਲ ਪਸਾਰ ਹੋਇਆ।

Share This Article
Leave a Comment