ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਨਵਾਂ ਬਵਾਲ ਸ਼ੁਰੂ ਹੋ ਗਿਆ ਹੈ।ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਤੇ ਕਿਹਾ ਕਿ ਉਨ੍ਹਾਂ ਖ਼ੁਦ ਮੁੱਖ ਮੰਤਰੀ ਨੂੰ ਸੱਦਾ ਭੇਜਿਆ ਤੇ ਉਨ੍ਹਾਂ ਨਾਲ ਫੋਨ ’ਤੇ ਗੱਲ ਵੀ ਕੀਤੀ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਸੱਦਾ ਸਵੀਕਾਰ ਕੀਤਾ ਤੇ ਆਉਣ ਲਈ ਹਾਮੀ ਵੀ ਭਰੀ। ਉਨ੍ਹਾਂ ਅਫ਼ਸੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਦੇ ਬਾਵਜੂਦ ਉਹ ਨਹੀਂ ਆਏ ਤੇ ਆਪਣਾ ਨੁਮਾਇੰਦਾ ਭੇਜ ਦਿੱਤਾ।
ਦਰਅਸਲ ਸ਼ਨੀਵਾਰ ਨੂੰ ਏਅਰਫੋਰਸ ਡੇ ‘ਤੇ ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਏਅਰ ਸ਼ੋਅ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਸ਼ਾਮਲ ਹੋਏ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਵਿੱਚ ਨਹੀਂ ਪਹੁੰਚੇ।
ਸੀ.ਐੱਮ. ਭਗਵੰਤ ਮਾਨ ਇਸ ਵੇਲੇ ਗੁਜਰਾਤ ਵਿੱਚ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਵੀ ਆਪਣੀ ਕਿਸਮਤ ਅਜ਼ਮਾ ਰਹੀ ਹੈ। ਏਅਰਫੋਰਸ ਦਾ ਪ੍ਰੋਗਰਾਮ ਪਹਿਲਾਂ ਦਿੱਲੀ ਵਿੱਚ ਹੋਣਾ ਸੀ ਪਰ ਬਾਅਦ ਵਿੱਚ ਇਸ ਨੂੰ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਤੇ ਕਿਹਾ ਕਿ ਉਨ੍ਹਾਂ ਖ਼ੁਦ ਮੁੱਖ ਮੰਤਰੀ ਨੂੰ ਸੱਦਾ ਭੇਜਿਆ ਤੇ ਉਨ੍ਹਾਂ ਨਾਲ ਫੋਨ ’ਤੇ ਗੱਲ ਵੀ ਕੀਤੀ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਸੱਦਾ ਸਵੀਕਾਰ ਕੀਤਾ ਤੇ ਆਉਣ ਲਈ ਹਾਮੀ ਵੀ ਭਰੀ। ਉਨ੍ਹਾਂ ਅਫ਼ਸੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਦੇ ਬਾਵਜੂਦ ਉਹ ਨਹੀਂ ਆਏ ਤੇ ਆਪਣਾ ਨੁਮਾਇੰਦਾ ਭੇਜ ਦਿੱਤਾ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.