ਮੁੱਖ ਮੰਤਰੀ ਮਾਨ ਨੇ ਫੌਜੀ ਜਵਾਨ ਜੋਬਨਜੀਤ ਸਿੰਘ ਦੀ ਸ਼ਹਾਦਤ ‘ਤੇ ਜਤਾਇਆ ਦੁੱਖ; ਪਰਿਵਾਰ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Global Team
2 Min Read

ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਭਾਰਤੀ ਫੌਜ ਦੇ 10 ਜਵਾਨ ਸ਼ਹੀਦ ਹੋ ਗਏ, ਜਦੋਂ ਕਿ ਕਈ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭਾਰਤੀ ਫੌਜ ਦਾ ਇੱਕ ਵਾਹਨ ਭਦਰਵਾਹ ਤੋਂ ਖਾਨਾਈ ਟਾਪ ਜਾ ਰਿਹਾ ਸੀ। ਪਹਾੜੀ ਇਲਾਕੇ ਵਿੱਚ ਵਾਹਨ ਅਚਾਨਕ ਕੰਟਰੋਲ ਗੁਆ ਬੈਠਾ ਅਤੇ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਦੁਖਦਾਈ ਹਾਦਸੇ ਵਿੱਚ ਸ਼ਹੀਦ ਹੋਏ ਸੈਨਿਕਾਂ ਵਿੱਚ ਪੰਜਾਬ ਦਾ 23 ਸਾਲਾ ਸਿਪਾਹੀ ਜੋਬਨਜੀਤ ਸਿੰਘ ਵੀ ਸ਼ਾਮਲ ਸੀ, ਜੋ ਕਿ ਰੋਪੜ ਦੇ ਪਿੰਡ ਚਨੌਲੀ ਦਾ ਰਹਿਣ ਵਾਲਾ ਸੀ।ਉਹ ਸਤੰਬਰ 2019 ਵਿੱਚ ਭਾਰਤੀ ਫੌਜ ਵਿੱਚ ਸ਼ਾਮਲ ਹੋਇਆ ਸੀ।

ਸ਼ਹੀਦ ਜਵਾਨ ਜੋਬਨਜੀਤ ਸਿੰਘ ਦਾ ਵਿਆਹ 1 ਮਾਰਚ ਨੂੰ ਹੋਣਾ ਸੀ। ਪਰਿਵਾਰ ਵਲੋਂ ਉਸਦੇ ਵਿਆਹ ਦੀਆਂ ਤਿਆਰੀਆਂ ਅਤੇ ਖਰੀਦਦਾਰੀਆਂ ਕੀਤੀਆਂ ਜਾ ਰਹੀਆਂ ਸਨ ਪਰ ਵਿਆਹ ਤੋਂ ਪਹਿਲਾਂ ਇਸ ਰੂਹ ਕੰਬਾਊ ਹਾਦਸੇ ਨੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਮਾਤਮ ਚ ਬਦਲ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਸ਼ਹੀਦ ਦੇ ਪਰਿਵਾਰ ਨ ਹਰ ਸਨਹਵ ਮਦਦ ਦਾ ਭਰੋਸਾ ਦਿੱਤਾ ।

ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ “ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਜਵਾਨਾਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਉਹਨਾਂ ਸ਼ਹੀਦਾਂ ਵਿੱਚ ਜ਼ਿਲ੍ਹਾ ਰੋਪੜ ਦੇ ਪਿੰਡ ਚਨੌਲੀ ਦੇ 23 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਦੇ ਵੀ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ ਹੈ। ਪਰਿਵਾਰ ਨਾਲ ਦਿਲੋਂ ਹਮਦਰਦੀ। ਸ਼ਹੀਦ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਨੂੰ ਸਲਾਮ ਕਰਦੇ ਹਾਂ। ਇਸ ਔਖੀ ਘੜੀ ਵਿੱਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment