CM ਮਾਨ ਨੇ ਸ਼ੁਭਕਰਨ ਸਿੰਘ ਦੇ ਪਰਵਾਰ ਨਾਲ ਪ੍ਰਗਟਾਈ ਹਮਦਰਦੀ

Rajneet Kaur
3 Min Read

ਚੰਡੀਗੜ੍ਹ: ਪੰਜਾਬ ਦੇ CM ਮਾਨ ਨੇ ਲਾਈਵ ਹੋ ਕੇ ਕਿਹਾ ਕਿ ਖਨੌਰੀ ਬਾਰਡਰ ’ਤੇ ਹੋਈ ਮੰਦਭਾਗੀ ਘਟਨਾ ਵਿਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪ੍ਰਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਉਹ ਉਸ ਨੂੰ ਵਾਪਿਸ ਤਾਂ ਨਹੀਂ  ਲਿਆ ਸਕਦੇ, ਪਰ ਉਹ ਉਸ ਦੇ ਪ੍ਰਵਾਰ ਨਾਲ ਖੜੇ ਹਨ। ਉਹ ਉਸ ਦੇ ਪ੍ਰਵਾਰ ਨੂੰ ਹਰ ਤਰ੍ਹਾਂ ਦੀ ਆਰਥਕ ਤੇ ਹੋਰ ਤਰ੍ਹਾਂ ਦੀ ਮਦਦ ਕਰਨ ਲਈ ਉਨ੍ਹਾਂ ਨਾਲ ਖੜੇ ਹਨ। ਉਨ੍ਹਾਂ ਸ਼ੁਭਕਰਨ ਦੇ ਪ੍ਰਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਘਟਨਾ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣਗੇ। ਉਨ੍ਹਾਂ ਦਸਿਆ ਕਿ ਸ਼ੁਭਕਰਨ 2 ਕਿਲੇ ਜ਼ਮੀਨ ਦਾ ਮਾਲਕ ਸੀ, ਜੋ ਕਿ ਅਪਣੀ ਜ਼ਮੀਨ ਨੂੰ ਬਚਾਉਣ ਲਈ ਧਰਨੇ ’ਚ ਸ਼ਾਮਿਲ  ਹੋਣ ਆਇਆ ਸੀ, ਨਾ ਕਿ ਸਿਰਫ਼ ਫ਼ੋਟੋਆਂ ਖਿਚਵਾਉਣ।

ਉਨ੍ਹਾਂ ਦਸਿਆ ਕਿ ਕੇਂਦਰ ਵਲੋਂ ਡਰਾਵੇ ਅਤੇ ਧਮਕੀਆਂ ਆ ਰਹੀਆਂ ਹਨ ਕਿ ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਵਾਰ ਨਹੀਂ 100 ਵਾਰ ਲਾਉ ਰਾਸ਼ਟਰਪਤੀ ਰਾਜ ਪਰ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਮਰਨ ਨਹੀਂ ਦੇਵਾਂਗਾ। ਉਨ੍ਹਾਂ ਭਾਜਪਾ ਨੂੰ ਮਨੀਪੁਰ ਅਤੇ ਹਰਿਆਣਾ ਦੇ ਨੂਹ ਵਿਚ ਵਾਪਰੀਆਂ ਘਟਨਾਵਾਂ ਨੂੰ ਵੀ ਯਾਦ ਕਰਨ ਲਈ ਕਿਹਾ।  ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇ ਦਿਲ ਥੋੜ੍ਹਾ ਰਹਿਮ ਜਾਗੇਗਾ ਕਿ ਦੇਸ਼ ਦਾ ਕਿਸਾਨ ਇਸ ਸਮੇਂ ਕਿਸ ਤਰ੍ਹਾਂ ਦੀ ਸਥਿਤੀ ’ਚੋਂ ਗੁਜ਼ਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਵਲ ਜਾ ਰਹੇ ਹਨ, ਜਿਨ੍ਹਾਂ ਨੂੰ ਹਰਿਆਣਾ ਸਰਕਾਰ ਵਲੋਂ ਸ਼ੰਭੂ ਬਾਰਡਰ ’ਤੇ ਹੀ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਦਿੱਲੀ ਜਾਣ ਲਈ ਹਰਿਆਣਾ ਵਿਚੋਂ ਗੁਜ਼ਰ ਰਹੇ ਹਨ, ਪਰ ਪਤਾ ਨਹੀਂ ਉਹ ਕਿਉਂ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕ ਰਹੀ ਹੈ? ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ  ਜਲਦੀ ਤੋਂ ਜਲਦੀ ਅਪਣੇ ਮਾਹਿਰ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਇਨ੍ਹਾਂ ’ਤੇ ਗੌਰ ਕਰ ਕੇ ਮੰਨ ਲੈਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment