ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ

Global Team
2 Min Read

ਚੰਡੀਗੜ੍ਹ : ਮਹਾਂਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਦੇਹਾਂਤ ਹੋ ਗਿਆ ਹੈ। ਉਹ 66 ਸਾਲ ਦੇ ਸਨ। ਬੁੱਧਵਾਰ ਸਵੇਰੇ 8:45 ਵਜੇ ਬਾਰਾਮਤੀ ਵਿੱਚ ਉਨ੍ਹਾਂ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਬਾਰਾਮਤੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਹੋਇਆ। ਜਹਾਜ਼ ਵਿੱਚ ਅਜੀਤ ਪਵਾਰ ਦੇ ਨਿੱਜੀ ਸਹਾਇਕ, ਸੁਰੱਖਿਆ ਕਰਮਚਾਰੀ ਅਤੇ ਫਲਾਈਟ ਅਟੈਂਡੈਂਟ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਸ਼ਟਰ ਦੇ ਡਿਪਟੀ ਸੀ.ਐਮ. ਅਜੀਤ ਪਵਾਰ ਦੇ ਅਚਾਨਕ ਹੋਏ ਦੇਹਾਂਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਐਕਸ ‘ਤੇ ਕਿਹਾ ਕਿ ਮਹਾਰਾਸ਼ਟਰ ਦੇ ਬਾਰਾਮਤੀ ‘ਚ ਉੱਪ ਮੁੱਖ ਮੰਤਰੀ ਅਜੀਤ ਪਵਾਰ ਜੀ ਦੇ ਜਹਾਜ਼ ਲੈਂਡਿੰਗ ਦੌਰਾਨ ਕ੍ਰੈਸ਼ ਹੋਣ ਦੀ ਖ਼ਬਰ ਮਿਲੀ ਹੈ।

ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਇਸ ਹਾਦਸੇ ਵਿੱਚ ਉੱਪ ਮੁੱਖ ਮੰਤਰੀ ਸਮੇਤ ਬਾਕੀਆਂ ਦੀ ਵੀ ਮੌਤ ਦੀ ਖ਼ਬਰ ਮਿਲੀ ਹੈ।  ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿੱਛੜੀਆਂ ਰੂਹਾਂ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।  ਵਾਹਿਗੁਰੂ ਵਾਹਿਗੁਰੂ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment