ਚੰਡੀਗੜ੍ਹ : ਬਸੰਤ ਪੰਚਮੀ ਦਾ ਤਿਉਹਾਰ ਅੱਜ ਸ਼ੁੱਕਰਵਾਰ, 23 ਜਨਵਰੀ ਨੂੰ ਦੇਸ਼ ਭਰ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਸੰਤ ਪੰਚਮੀ ਦੇ ਤਿਓਹਾਰ ਦੀ ਵਧਾਈ ਦਿੱਤੀ ਹੈ ਉਨ੍ਹਾਂ ਨੇ ਇਕ ਟਵੀਟ ਕਰ ਕੇ ਕਿਹਾ ਕਿ “ਬਹਾਰਾਂ ਦੇ ਤਿਉਹਾਰ ‘ਬਸੰਤ ਪੰਚਮੀ’ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਮਾਂ ਸਰਸਵਤੀ ਦੀ ਕਿਰਪਾ ਨਾਲ ਸਭ ਦੀ ਜ਼ਿੰਦਗੀ ਵਿੱਚ ਬਸੰਤ ਰੁੱਤ ‘ਚ ਖਿੜੇ ਹੋਏ ਫ਼ੁੱਲਾਂ ਵਰਗੀ ਖੁਸ਼ਹਾਲੀ ਤੇ ਰੌਣਕ ਆਵੇ।”
ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਵੀ ਦੇਸ਼ ਵਾਸੀਆਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ ਹਨ ਅਤੇ ਨਾਲ ਹੀ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਟਵੀਟ ਸਾਂਝਾ ਕਰਦਿਆਂ ਕਿਹਾ ਕਿ “ਬਸੰਤ ਪੰਚਮੀ ਦੇ ਪਾਵਨ ਦਿਹਾੜੇ ਦੇ ਮੌਕੇ ਉੱਤੇ ਸਾਰਿਆਂ ਨੂੰ ਲੱਖ-ਲੱਖ ਵਧਾਈਆਂ, ਬਸੰਤ ਰੁੱਤ ਦਾ ਇਹ ਸਵਾਗਤੀ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਦੇ ਫੁੱਲ ਮਹਿਕਾਵੇ। ਕਲਾ ਦੀ ਦੇਵੀ ਮਾਂ ਸਰਸਵਤੀ ਦੇ ਚਰਨਾਂ ਵਿੱਚ ਪ੍ਰਾਰਥਨਾ ਕਰਦਾ ਹਾਂ ਕਿ ਸਾਰਿਆਂ ਨੂੰ ਆਪਣੇ ਆਸ਼ੀਰਵਾਦ ਨਾਲ ਨਿਵਾਜਣ ਅਤੇ ਖੁਸ਼ਹਾਲੀ ਦੀ ਬਖ਼ਸ਼ਿਸ਼ ਕਰਨ। ਇਸ ਮੌਕੇ ‘ਤੇ ਮੇਰੀ ਸਾਰਿਆਂ ਨੂੰ ਹੱਥ ਜੋੜ ਕੇ ਅਪੀਲ ਹੈ ਕਿ ਪਤੰਗਬਾਜ਼ੀ ਕਰਦੇ ਸਮੇਂ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ, ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਜਾਨਲੇਵਾ ਹੋ ਸਕਦੀ ਹੈ ਅਤੇ ਕਨੂੰਨਨ ਅਪਰਾਧ ਵੀ ਹੈ। ਸੋ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਦੀ ਵਰਤੋਂ ਤੋ ਗੁਰੇਜ਼ ਕੀਤਾ ਜਾਵੇ।”
ਦੱਸ ਦਈਏ ਕਿ ਬਸੰਤ ਪੰਚਮੀ ਗਿਆਨ, ਸਿੱਖਿਆ ਅਤੇ ਕਲਾ ਨੂੰ ਸਮਰਪਿਤ ਇੱਕ ਤਿਉਹਾਰ ਹੈ। ਇਸ ਦਿਨ, ਬੁੱਧੀ, ਸੂਝ-ਬੂਝ ਅਤੇ ਸਿੱਖਿਆ ਦੀ ਦੇਵੀ, ਦੇਵੀ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਦੇਵੀ ਸਰਸਵਤੀ ਦੀ ਪੂਜਾ ਕਰਨ ਨਾਲ ਗਿਆਨ, ਬੁੱਧੀ, ਖੁਸ਼ੀ ਅਤੇ ਖੁਸ਼ਹਾਲੀ ਮਿਲਦੀ ਹੈ। ਬਸੰਤ ਪੰਚਮੀ ‘ਤੇ ਪੀਲਾ ਰੰਗ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਬੱਚਿਆਂ ਨੂੰ ਪੀਲੇ ਕੱਪੜੇ ਪਹਿਨਾਏ ਜਾਂਦੇ ਹਨ ਅਤੇ ਲੋਕ ਪੀਲੇ ਰੰਗ ਦੇ ਪਕਵਾਨ ਜਿਵੇਂ ਕਿ ਖੀਰ, ਕੇਸਰ ਚੌਲ, ਜਾਂ ਬੇਸਨ ਦੇ ਲੱਡੂ ਸ਼ਾਮਲ ਖਾਂਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

