CM ਮਾਨ ਨੇ ‘ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਲਈ ਦਿੱਤਾ 25 ਕਰੋੜ ਦਾ ਚੈੱਕ

Rajneet Kaur
2 Min Read

ਜਲੰਧਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ ਸ਼ਨੀਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ।  ਇੱਥੇ ਕੇਜਰੀਵਾਲ ਤੇ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਤੇ 25 ਕਰੋੜ ਦੀ ਪਹਿਲੀ ਕਿਸ਼ਤ ਵੀ ਜਾਰੀ ਕੀਤੀ।

ਦੋਵਾਂ ਮੁੱਖ ਮੰਤਰੀਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਤਰਜੀਹ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇਣਾ ਹੈ। ਚੰਗੀ ਸਿੱਖਿਆ ਹੋਵੇਗੀ ਤਾਂ ਹੀ ਭਵਿੱਖ ਬਿਹਤਰ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸਿੱਖਿਆ ਨਾਲ ਹੀ ਗ਼ਰੀਬੀ ਦੂਰ ਹੋ ਸਕਦੀ ਹੈ। ਇਸ ਲਈ ਪੰਜਾਬ ਵਿਚ ਸਿੱਖਿਆ ਨੂੰ ਹੋਰ ਵਾਧਾ ਦਿੱਤਾ ਜਾਵੇਗਾ। ਬੱਚੇ ਪੜ੍ਹਾਈ ਕਰਨਗੇ ਤਾਂ ਰਿਸਰਚ ਹੋਵੇਗੀ। ਇਹ 25 ਕਰੋੜ ਰੁਪਏ ਦਾ ਚੈੱਕ ਤਾਂ ਇੱਕ ਫਾਰਮੈਲਿਟੀ ਹੈ। ਉਨ੍ਹਾਂ ਕਿਹਾ ਕਿ ਆਮਤੌਰ ‘ਤੇ ਲੋਕ ਚੈੱਕ ਦੇ ਕੇ ਤਸਵੀਰਾਂ ਖਿੱਚਵਾ ਲੈਂਦੇ ਹਨ, ਜੋਕਿ ਸਿਰਫ਼ ਫੋਟੋਆਂ ਹੀ ਰਹਿ ਜਾਂਦੀਆਂ ਹਨ, ਜਦਿਕ ਪੈਸੇ ਨਹੀਂ ਮਿਲਦੇ। ਉਨ੍ਹਾਂ ਕਿਹਾ ਕਿ ਅਸੀਂ 25 ਕਰੋੜ ਦਾ ਚੈੱਕ ਦੇ ਕੇ ਤਸਵੀਰ ਬਾਅਦ ਵਿੱਚ ਖਿਚਵਾਉਣੀ ਹੈ ਪਹਿਲਾਂ ਪੈਸੇ ਦੇਣੇ ਹਨ। ਅੱਜ ਲੋੜ ਜ਼ਮਾਨੇ ਮੁਤਾਬਕ ਪੜ੍ਹਾਈ ਕਰਨ ਦੀ ਹੈ। ਬੱਚੇ ਪੜ੍ਹਾਈ ਕਰਨਗੇ ਤਾਂ ਰਿਸਰਚ ਹੋਵੇਗੀ। ਉਨ੍ਹਾਂ ਕਿਹਾ ਕਿ ਇਥੇ ਗੁਰੂ ਰਵਿਦਾਸ ਮਹਾਰਾਜ ਦੇ ਬਾਰੇ ਰਿਸਰਚ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment