CM ਮਾਨ ਨੇ ਪੱਲੇਦਾਰੀ ਕਰਨ ਨੂੰ ਮਜਬੂਰ ਸਾਬਕਾ ਹਾਕੀ ਖਿਡਾਰੀ ਨੂੰ ਦਿੱਤੀ ਕੋਚ ਦੀ ਨੌਕਰੀ

Rajneet Kaur
2 Min Read

ਚੰਡੀਗੜ੍ਹ:  ਪੰਜਾਬ ਦੇ ਸੀ.ਐੱਮ. ਮਾਨ ਨੇ  ਦਾਣਾ ਮੰਡੀ ਵਿੱਚ ਪੱਲੇਦਾਰੀ ਕਰਕੇ ਪਰਿਵਾਰ ਪਾਲ ਰਹੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਚੰਡੀਗੜ੍ਹ ਬੁਲਾ ਕੇ ਨਿਯੁਕਤੀ ਪੱਤਰ ਸੌਂਪਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਪਰਮਜੀਤ ਸਮੇਂ ‘ਤੇ ਹੋਰ ਸਿੱਖਿਆ ਹਾਸਲ ਕਰ ਲੈਂਦਾ ਹੈ ਤਾਂ ਉਸ ਨੂੰ ਨਿਯਮ ਮੁਤਾਬਕ ਤਰੱਕੀਆਂ ਵੀ ਮਿਲਣਗੀਆਂ। ਸੀ.ਐੱਮ. ਮਾਨ ਨੇ ਪਰਮਜੀਤ ਨੂੰ ਸੋਮਵਾਰ 6 ਮਾਰਚ ਨੂੰ ਬਠਿੰਡਾ ਵਿੱਚ ਕੋਚ ਵਜੋਂ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਰਮਜੀਤ ਨੇ ਪਿਛੇਲ ਸਮੇਂ ਵਿੱਚ ਕਈ ਨੈਸ਼ਨਲ ਲੈਵਲ ਦੇ ਮੁਕਾਬਲਿਆਂ ਵਿੱਚ ਸੂਬੇ ਦੀ ਨੁਮਾਇੰਦਗੀ ਕੀਤੀ ਸੀ। ਬਦਕਿਸਮਤੀ ਨਾਲ ਪਰਮਜੀਤ ਕੁਮਾਰ ਜ਼ਖਮੀ ਹੋ ਗਿਆ, ਜਿਸ ਕਰਕੇ ਉਸ ਨੂੰ ਮੈਦਾਨ ਛੱਡਣਾ ਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਇਸ ਹੋਣਹਾਰ ਹਾਕੀ ਖਿਡਾਰੀ ਨੂੰ ਅਨਾਜ ਮੰਡੀ ਵਿੱਚ ਪੱਲੇਦਾਰ ਵਜੋਂ ਕੰਮ ਕਰਨਾ ਪੈ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਮੀਡੀਆ ਰਾਹੀਂ ਇਸ ਹਾਕੀ ਖਿਡਾਰੀ ਦੀ ਦੁਰਦਸ਼ਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੁਲਾ ਕੇ ਸਰਕਾਰੀ ਨੌਕਰੀ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਹੁਣ ਪਰਮਜੀਤ ਨੂੰ ਨਿਯੁਕਤੀ ਪੱਤਰ ਸੌਂਪ ਦਿੱਤਾ ਗਿਆ ਹੈ ਅਤੇ ਉਹ ਸੋਮਵਾਰ ਨੂੰ ਬਠਿੰਡਾ ਵਿਖੇ ਜੁਆਇਨ ਕਰ ਲਵੇਗਾ।ਦੂਜੇ ਪਾਸੇ, ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਪਰਮਜੀਤ ਆਪਣੇ ਹੁਨਰ ਅਤੇ ਮੁਹਾਰਤ ਨਾਲ ਹੁਣ ਕਈ ਖਿਡਾਰੀ ਪੈਦਾ ਕਰੇਗਾ, ਜੋਕਿ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਸੂਬੇ ਤੇ ਦੇਸ਼ ਦਾ ਨਾਂ ਰੋਸ਼ਨ ਕਰਨਗੇ।

ਇਸ ਦੌਰਾਨ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਦਾ ਇਸ ਕਦਮ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਦੀ ਮਿਸਾਲ ਬਹੁਤ ਘੱਟ ਮਿਲਦੀ ਹੈ ਕਿ ਕਿਸੇ ਮੁੱਖ ਮੰਤਰੀ ਨੇ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ। ਉਸ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਮਾਨ ਦੇ ਕਾਰਜਕਾਲ ਦੌਰਾਨ ਪੰਜਾਬ ਬੁਲੰਦੀਆਂ ਨੂੰ ਛੂਹੇਗਾ। ਉਸ ਨੇ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਸ਼ਿਸ਼ ਕਰਾਂਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment