CM ਮਾਨ ਨੇ  249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਸੌਂਪੇ ਨਿਯੁਕਤੀ ਪੱਤਰ

Rajneet Kaur
2 Min Read

ਚੰਡੀਗੜ੍ਹ: CM ਮਾਨ ਨੇ  249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।  ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਕਰਵਾਇਆ ਗਿਆ। CM ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ ਪੰਜਾਬ ਸਰਕਾਰ ਨੇ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਪਾਰ ਕਰ ਲਿਆ ਹੈ।

ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਹੱਥਾਂ ‘ਚ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ ਹੈ।  ਅੱਜ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ‘ਚ 249 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਸਾਰਿਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ,ਪੰਜਾਬ ‘ਚ ਹੀ ਨੌਜਵਾਨਾਂ ਨੂੰ ਕੰਮ ਦੇ ਰਹੇ ਹਾਂ,ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣਾ ਰਹੇ ਹਾਂ, ਅੱਜ ਸਰਕਾਰ ਦੇ ਡੇਢ ਸਾਲ ਤੋਂ ਵੀ ਘੱਟ ਸਮੇਂ ‘ਚ 36 ਹਜ਼ਾਰ ਸਰਕਾਰੀ ਨੌਕਰੀਆਂ ਅਸੀਂ ਦੇ ਚੁੱਕੇ ਹਾਂ।

CM ਮਾਨ ਨੇ ਕਿਹਾ ਕਿ ਅੱਜ ਦੀਆਂ ਨਿਯੁਕਤੀਆਂ ਸਮੇਤ ਸਰਕਾਰ ਵੱਲੋਂ ਕੁੱਲ 36097 ਨੌਕਰੀਆਂ ਦਿੱਤੀਆਂ ਗਈਆਂ ਹਨ। CM ਮਾਨ ਨੇ ਕਈ ਮੁੰਡੇ-ਕੁੜੀਆਂ ਨੂੰ ਸਾਲ ਵਿੱਚ ਤਿੰਨ ਵਾਰ ਸਰਕਾਰੀ ਨੌਕਰੀ ਦੇਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਕਈ ਅਜਿਹੇ ਉਮੀਦਵਾਰ ਹਨ ਜਿਨ੍ਹਾਂ ਨੇ ਪਹਿਲਾਂ ਕਲਰਕ, ਫਿਰ ਹੈੱਡ ਕਲਰਕ ਅਤੇ ਹੁਣ ਐਸਡੀਓ ਦੀ ਪ੍ਰੀਖਿਆ ਪਾਸ ਕਰਕੇ ਨੌਕਰੀ ਹਾਸਿਲ ਕੀਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment