ਵਾਅਦਾ ਪੂਰਾ ਕਰਨ ਦੀ ਤਿਆਰੀ ‘ਚ CM ਮਾਨ, ਹਰਭਜਨ ਸਿੰਘ ਜਲਦ ਹੀ ਰਾਜਨੀਤੀ ‘ਚ ਕਰ ਸਕਦੇ ਹਨ ਐਂਟਰੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਕਿਸੇ ਨਾਮੀ ਖਿਡਾਰੀ ਨੂੰ ਰਾਜ ਸਭਾ ਵਿੱਚ ਭੇਜਿਆ ਜਾਵੇਗਾ। ਇਨ੍ਹਾਂ ਦੌਰਾਨ ਹਰਭਜਨ ਸਿੰਘ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ।

ਦੱਸ ਦੇਈਏ ਕਿ ਚੋਣ ਪ੍ਰਚਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਸੀ। ਸੂਤਰਾਂ ਮੁਤਾਬਕ ਭਗਵੰਤ ਮਾਨ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਹਰਭਜਨ ਸਿੰਘ ਨੂੰ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣੀਆਂ ਹਨ। ਦੱਸ ਦੇਈਏ ਕਿ ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਦਸਤਾਰਧਾਰੀ ਹਰਭਜਨ ਸਿੰਘ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈ ਲਿਆ ਸੀ, ਉਦੋਂ ਤੋਂ ਹੀ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦੀਆਂ ਖਬਰਾਂ ਆ ਰਹੀਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment