ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 5 ਸਤੰਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ।
ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਨਾਲ ਸਬੰਧਿਤ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸਰਕਾਰੀ ਪੱਤਰ ਅਨੁਸਾਰ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ, ਸਮੂਹ ਕੈਬਨਿਟ ਮੰਤਰੀ ਅਤੇ ਮੁੱਖ ਸਕੱਤਰ ਸ਼ਾਮਿਲ ਹੋਣਗੇ।

ਮੀਟਿੰਗ ਦਾ ਵਿਸਥਾਰਤ ਏਜੰਡਾ ਸਰਕਾਰੀ ਪੱਤਰ ਵਿੱਚ ਜਾਰੀ ਨਹੀਂ ਕੀਤਾ ਗਿਆ ਹੈ। ਕੈਬਨਿਟ ਦੀ ਬੈਠਕ ਤੋਂ ਬਾਅਦ ਸਰਕਾਰ ਵੱਲੋਂ ਲਏ ਜਾਣ ਵਾਲੇ ਫੈਸਲਿਆਂ ’ਤੇ ਵੀ ਨਜ਼ਰ ਰਹੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

