ਜਲੰਧਰ ‘ਚ CM ਮਾਨ ਨੇ ਹਜ਼ਾਰਾਂ ਲੋਕਾਂ ਨਾਲ ਕੀਤਾ ਯੋਗਾ

Rajneet Kaur
2 Min Read

ਜਲੰਧਰ: ‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਅੱਜ ਜਲੰਧਰ ਦੇ ਪੀਏਪੀ ਗਰਾਊਂਡ ‘ਚ CM ਮਾਨ ਨੇ  ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ। ਲਗਭਗ 40 ਮਿੰਟ ਤੱਕ ਚੱਲੀ ਯੋਗਸ਼ਾਲਾ ਚੱਲੀ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਸਦ ਰਾਘਵ ਚੱਢਾ ਵੀ ਸਨ।

‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ।” ਉਨ੍ਹਾਂ ਕਿਹਾ ਕਿ  ਅਜਿਹਾ ਜ਼ਰੂਰੀ ਨਹੀਂ ਕਿ ਯੋਗਾ ਮੈਟ ‘ਤੇ ਹੀ ਹੁੰਦਾ ਹੈ। ਹਰ ਰੋਜ਼ ਆਪਣੇ ਰੁਟੀਨ ਦੇ ਕੰਮਾਂ ਵਿਚ ਵੀ ਅਸੀਂ ਯੋਗ ਕਰਦੇ ਹਾਂ ਜਿਸ ਤਰ੍ਹਾਂ ਤੋਂ ਮੌਜੂਦਾ ਸਮੇਂ ਵਿਚ ਸਾਡਾ ਲਾਈਫ ਸਟਾਈਲ ਹੈ, ਉਸ ਨਾਲ ਲੋਕ ਡਿਪ੍ਰੈਸ਼ਨ ਵਿਚ ਹਨ। ਇਸ ਤੋਂ ਮੁਕਤੀ ਲਈ ਯੋਗ ਇਕ ਪ੍ਰਾਚੀਨ ਸਾਧਨ ਹੈ। ਉਨ੍ਹਾਂ ਕਿਹਾ ਕਿ ‘ਪੰਜਾਬੀ ਆਪਣੀ ਸਿਹਤ ਤੇ ਤੰਦਰੁਸਤੀ ਲਈ ਜਾਣੇ ਜਾਂਦੇ ਰਹੇ ਨੇ, ਸਾਡੀ ਸਰਕਾਰ ਨੇ #CMdiYogshala ਇੱਕ ਉਪਰਾਲਾ ਪੰਜਾਬ ਦੇ ਜ਼ਿਲ੍ਹਿਆਂ ‘ਚ ਸ਼ੁਰੂ ਕੀਤਾ ਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

ਦਸ ਦਈਏ ਕਿ  ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। CM ਮਾਨ ਨੇ  ਉਮੀਦ ਜ਼ਾਹਿਰ ਕੀਤੀ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਗੌਰਵ ਮੁੜ ਹਾਸਿਲ ਕਰੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment