ਲੁਧਿਆਣਾ: ਪੰਚਾਇਤੀ ਚੋਣਾਂ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਸ਼ੁੱਕਰਵਾਰ ਨੂੰ ਲੁਧਿਆਣਾ, ਪੰਜਾਬ ਵਿੱਚ ਇੱਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ।
ਕੇਜਰੀਵਾਲ ਦੋ ਦਿਨ ਪੰਜਾਬ ‘ਚ ਰਹਿਣਗੇ। ਲੁਧਿਆਣਾ ‘ਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ‘ਚ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਅਗਲੇ ਦਿਨ 9 ਨਵੰਬਰ ਨੂੰ ਕੇਜਰੀਵਾਲ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਆਪ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨਗੇ।
ਸੂਬੇ ਵਿਚ ਲੋਕਤੰਤਰ ਦੇ ਤਿਉਹਾਰ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਠੋਸ ਤਿਆਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਸਮਾਗਮ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਕਿਉਂਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ੍ਹ ਮੰਨਿਆ ਜਾਂਦਾ ਹੈ।
ਇਸ ਰਾਜ ਪੱਧਰੀ ਸਮਾਗਮ ਵਿੱਚ 2017 ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਚੁਣੇ ਗਏ 23 ਜ਼ਿਲ੍ਹਿਆਂ ਦੀਆਂ 13,147 ਗ੍ਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਸਹੁੰ ਚੁਕਾਈ ਜਾਵੇਗੀ। ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।