CM ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

Rajneet Kaur
2 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਅੱਜ ਕਿਸਾਨਾਂ ਨੂੰ ਸੰਬੋਧਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਰਮੇ, ਕਪਾਹ ਤੇ ਹੋਰ ਫਸਲਾਂ ਉਤੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਬੀਮੇ ਦੀ ਸ਼ੁਰੂਆਤ ਕੀਤੀ ਜਾਵੇਗੀ।  ਖੇਤੀ ਨੂੰ ਲਾਹੇਵੰਦਾ ਧੰਦਾ ਬਣਾਉਣਾ ਸੂਬਾ ਸਰਕਾਰ ਦਾ ਟੀਚਾ ਹੈ।

ਭਗਵੰਤ ਮਾਨ  ਨੇ ਕਿਹਾ ਕਿ ਪਾਣੀ ਦੀ ਘੱਟ ਵਰਤੋਂ ਵਾਲੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਪੀਆਰ 126 ਤੇ ਝੋਨੇ ਦੀਆਂ ਪੀਏਯੂ ਵੱਲੋਂ ਮਨਜ਼ੂਰਸ਼ੁਦਾ ਕਿਸਮਾਂ ਲਾਉਣ ਨੂੰ ਹੀ ਤਰਜੀਹ ਦਿੱਤੀ ਜਾਵੇ। ਕੀਟ ਨਾਸ਼ਕਾਂ ਦੀ ਸਪਰੇਅ ਵੀ ਲੋੜੀਂਦੀ ਮਾਤਰਾ ‘ਚ ਕੀਤੀ ਜਾਵੇ ਤਾਂ ਜੋ ਐਕਸਪੋਰਟ ਕਰਦੇ ਸਮੇਂ ਵਿਦੇਸ਼ਾਂ ਦੀਆਂ ਨੀਤੀਆਂ ’ਤੇ ਖਰੇ ਉਤਰ ਸਕੀਏ। ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੀ 80 ਫੀਸਦ ਧਰਤੀ ਡਾਰਕ ਜ਼ੋਨ ‘ਚ ਚਲੀ ਗਈ ਹੈ। ਪਾਣੀ ਨੀਵਾਂ ਹੋ ਗਿਆ ਹੈ। ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਭ ਦੇ ਸਹਿਯੋਗ ਨਾਲ ਯੋਗ ਕਦਮ ਚੁੱਕੇ ਜਾਣਗੇ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ  ਬਾਸਮਤੀ ਨੂੰ ਹੋਰ ਜਿਆਦਾ ਉੁਤਸ਼ਾਹਿਤ ਕੀਤਾ ਜਾਵੇਗਾ। ਸਰਕਾਰ ਵੱਲੋਂ ਨਿਰਧਾਰਿਤ ਕੀਤਾ ਜਾ ਰਿਹਾ ਹੈ ਕਿ ਜੇਕਰ ਬਾਸਮਤੀ ਜ਼ਿਆਦਾ ਪੈਦਾ ਹੋਵੇਗੀ ਤਾਂ ਫਿਰ ਰੇਟ ਨਾ ਘੱਟ ਜਾਵੇ। ਮਾਰਕਫੈੱਡ ਵੱਲੋਂ ਰੇਟ ਨਿਰਧਾਰਿਤ ਕਰਕੇ ਜੇ ਉਸ ਤੋਂ ਰੇਟ ਘਟਦੇ ਹਨ ਤਾਂ ਸਰਕਾਰ ਆਪ ਬਾਸਮਤੀ ਖਰੀਦੇਗੀ ਤਾਂ ਜੋ ਕਿਸਾਨਾਂ ਨੂੰ ਕੋਈ ਘਾਟਾ ਨਾ ਪਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment