CM ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਚੁੰਨੀ ਕਲਾਂ ਦੇ ਸਰਕਾਰੀ ਸਕੂਲ ‘ਚ ਕੀਤੀ ਅਚਨਚੇਤ ਚੈਕਿੰਗ

Rajneet Kaur
2 Min Read

ਫਤਹਿਗੜ੍ਹ ਸਾਹਿਬ:  ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ।  ਸਕੂਲ ਵਿੱਚ ਸਹੂਲਤਾਂ ਬਾਰੇ ਜਾਂਚ ਕਰਨ ਤੋਂ ਇਲਾਵਾ ਭਗਵੰਤ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ ਦੀਆਂ ਹਾਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਨਵੇਂ ਤੇ ਅਗਾਂਹਵਧੂ ਸਮਾਜ ਦੀ ਉਸਾਰੀ ਦਾ ਮੁੱਖ ਆਧਾਰ ਹੈ । ਜਿਸ ਕਰਕੇ ਸੂਬਾ ਸਰਕਾਰ ਇਸ ਖੇਤਰ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਿੱਖਿਆ ਦੇ ਖੇਤਰ ਵਿੱਚ ਬਹੁ-ਪੱਖੀ ਸੁਧਾਰਾਂ ਦੀ ਸ਼ੁਰੂਆਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ‘ਆਹਲਾ ਦਰਜੇ ਦੇ ਸਕੂਲਾਂ’ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਸਗੋਂ ਜੀਵਨ ਵਿੱਚ ਬਿਹਤਰ ਮੁਕਾਮ ਹਾਸਲ ਕਰਨ ਲਈ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਹਾਣੀ ਵਿਦਿਆਰਥੀਆਂ ਦਾ ਮੁਕਾਬਲਾ ਵੀ ਕਰ ਸਕਣਗੇ।

- Advertisement -

ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਕੂਲ ਵਿਚ ਅਤਿ ਆਧੁਨਿਕ ਸਾਇੰਸ ਲੈਬਾਰਟਰੀ ਸਥਾਪਿਤ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਕੂਲਾਂ ਦੇ ਕੰਪਿਊਟਰਾਂ ਵਿਚ ਮੌਜੂਦਾ ਸਾਫਟਵੇਅਰ ਨੂੰ ਵੀ ਅਪਗ੍ਰੇਡ ਕਰਨ ਲਈ ਆਖਿਆ।ਭਗਵੰਤ ਮਾਨ ਨੇ ਸਕੂਲ ਦੇ ਵੱਖ-ਵੱਖ ਦਿਵਿਆਂਗ ਵਿਦਿਆਰਥੀਆਂ ਲਈ ਇਮਾਰਤ ਦੀ ਤੁਰੰਤ ਮੁਰੰਮਤ ਕਰਨ ਦੇ ਹੁਕਮ ਵੀ ਦਿੱਤੇ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment