CM ਮਾਨ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਇਹ ਮੰਗ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਪੰਜਾਬ ਗਵਰਨਰ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਗਵਰਨਰ ਤੋਂ ਚੰਡੀਗੜ੍ਹ ‘ਚ ਪਾਰਟੀ ਦਫ਼ਤਰ ਲਈ ਥਾਂ ਦੀ ਮੰਗ ਹੈ।

ਦੱਸ ਦੇਈਏ ਕਿ ਸਰਕਾਰ ਇਸ ਮੀਟਿੰਗ ਬਾਰੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਇਸ ਮੀਟਿੰਗ ਵਿੱਚ ਮੰਤਰੀ ਮੰਡਲ ਵਿੱਚ ਕਿਸੇ ਵੀ ਬਦਲਾਅ ਬਾਰੇ ਚਰਚਾ ਨਹੀਂ ਕੀਤੀ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ ਸੀ। ਪਿਛਲੇ ਕੁਝ ਦਿਨਾਂ ਤੋਂ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਅਫਵਾਹਾਂ ਉੱਡ ਰਹੀਆਂ ਹਨ ਪਰ ਸਰਕਾਰੀ ਸੂਤਰਾਂ ਨੇ ਇਸ ਤੋਂ ਇਨਕਾਰ ਕੀਤਾ ਹੈ।

ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਚੰਡੀਗੜ੍ਹ ‘ਚ ਪਾਰਟੀ ਦਫ਼ਤਰ ਨਹੀਂ ਹੈ। ਬਾਕੀ ਸਾਰੀਆਂ ਪਾਰਟੀਆਂ ਕੋਲ ਚੰਡੀਗੜ੍ਹ ਵਿਚ ਆਪਣਾ ਦਫ਼ਤਰ ਹੈ। ਅਸੀਂ ਯੂਟੀ ਵਿਚ ਦਫ਼ਤਰ ਵਾਸਤੇ ਅਸੀਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਾਂ।

ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ‘ਚ ਪੰਜਾਬ ਕੈਬਨਿਟ ਦਾ ਵਿਸਥਾਰ ਹੋਵੇਗਾ। ਲੁਧਿਆਣੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੁਧਿਆਣਾ ਜ਼ਿਮਨੀ ਚੋਣ ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਦਿੱਲੀ ਵੀ ਜਾਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment