CM ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਨੈਸ਼ਨਲ ਹਾਈਵੇਅ ਅਤੇ ਰੁਕੇ ਹੋਏ ਪ੍ਰੋਜੈਕਟਾਂ ਬਾਰੇ ਕੀਤੀ ਚਰਚਾ

Global Team
2 Min Read
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਲੈ ਕੇ ਕਈ ਵੱਡੇ ਅਤੇ ਅਹਿਮ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਪੰਜਾਬ ਦੀ ਜੀਵਨ ਰੇਖਾ ਮੰਨੇ ਜਾਂਦੇ ਕਈ ਰੋਡਵੇਜ਼ ਅਤੇ ਲੰਬਿਤ ਪਏ ਪੁਲਾਂ ਦੇ ਨਿਰਮਾਣ ਸਬੰਧੀ ਕੇਂਦਰ ਸਰਕਾਰ ਅੱਗੇ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਪੇਸ਼ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇ ਨੂੰ ਚੌੜਾ ਕਰਨ ਅਤੇ ਇਸ ਨੂੰ ਨੈਸ਼ਨਲ ਹਾਈਵੇ ਐਲਾਨਣ ਦੀ ਜ਼ੋਰਦਾਰ ਮੰਗ ਕੀਤੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਇਹ ਰੂਟ ਰਣਨੀਤਕ ਅਤੇ ਵਪਾਰਕ ਦ੍ਰਿਸ਼ਟੀਕੋਣ ਤੋਂ ਬਹੁਤ ਮਹੱਤਵਪੂਰਨ ਹੈ ਅਤੇ ਇਸ ਨੂੰ ਅਪਗ੍ਰੇਡ ਕਰਨ ਨਾਲ ਸਰਹੱਦੀ ਖੇਤਰਾਂ ਦੇ ਸੰਪਰਕ ਵਿੱਚ ਸੁਧਾਰ ਹੋਵੇਗਾ। ਅੰਮ੍ਰਿਤਸਰ ਅਤੇ ਬਠਿੰਡਾ ਵਰਗੇ ਵੱਡੇ ਸ਼ਹਿਰਾਂ ਵਿੱਚ ਲੰਬੇ ਸਮੇਂ ਤੋਂ ਅਧੂਰੇ ਪਏ ਸੜਕੀ ਪ੍ਰਾਜੈਕਟਾਂ ਅਤੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਰੁਕਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਠਿੰਡਾ ਦੇ ਮੱਖੂ ਰੇਲਵੇ ਓਵਰਬ੍ਰਿਜ ਦਾ ਕੰਮ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਮੁੱਖ ਮੰਤਰੀ ਨੇ ਨਿਤਿਨ ਗਡਕਰੀ ਤੋਂ ਮੰਗ ਕੀਤੀ ਕਿ ਇਸ ਪੁਲ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment