CM ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ , ਖਰਾਬ ਹੋਈ ਫਸਲ ਦਾ ਮੁਆਇਨਾ ਕਰਨ ਲਈ ਟੀਮ ਭੇਜਣ ਦੀ ਮੰਗ ਕੀਤੀ

Global Team
3 Min Read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕੇਂਦਰ ਨੂੰ ਪੰਜਾਬ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਇੱਕ ਟੀਮ ਭੇਜਣ ਦੀ ਬੇਨਤੀ ਕੀਤੀ, ਜਿਸ ‘ਤੇ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ।

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਤੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੀ 8700 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕੇਸ ਵੀ ਦਾਇਰ ਕੀਤਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਰੁਕੇ ਹੋਏ ਫੰਡ ਜਾਰੀ ਕਰਦੀ ਹੈ ਤਾਂ ਕੇਸ ਵਾਪਿਸ ਲਿਆ ਜਾ ਸਕਦਾ ਹੈ। ਉਨ੍ਹਾਂ ਗੁਦਾਮ ਵਿੱਚ ਪਏ ਪੁਰਾਣੇ ਅਨਾਜ ਨੂੰ ਤੁਰੰਤ ਹਟਾਉਣ ਦੀ ਮੰਗ ਵੀ ਕੀਤੀ ਹੈ। ਮੁੱਖ ਮੰਤਰੀ ਨੇ ਕਮਿਸ਼ਨ ਏਜੰਟਾਂ ਦੇ ਕਮਿਸ਼ਨ ਦਾ ਮੁੱਦਾ ਵੀ ਕੇਂਦਰੀ ਮੰਤਰੀ ਕੋਲ ਚੁੱਕਿਆ ਹੈ।

ਆੜ੍ਹਤੀਆਂ ਦਾ ਮੁੱਦਾ ਕੇਂਦਰੀ ਮੰਤਰੀ ਅੱਗੇ ਮੁੱਖ ਤੌਰ ‘ਤੇ ਰੱਖਿਆ ਗਿਆ। ਸੀਐਮ ਨੇ ਕਿਹਾ ਕਿ ਆੜ੍ਹਤੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ 2.50 ਫ਼ੀਸਦੀ ਆੜ੍ਹਤ (ਕਮੀਸ਼ਨ) ਦਿੱਤਾ ਜਾਵੇ, ਹਾਲਾਂਕਿ ਕੇਂਦਰ ਸਰਕਾਰ ਵੱਲੋਂ ਕਣਕ ‘ਤੇ ਪ੍ਰਤੀ ਕੁਆਇੰਟਲ ਦੇ ਹਿਸਾਬ ਨਾਲ 50.75 ਰੁਪਏ ਤੇ ਪੈਡੀ ਯਾਨੀ ਕਿ ਚੌਲਾਂ ‘ਤੇ 50.61 ਰੁਪਏ ਦੇਣ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਆੜ੍ਹਤੀਆਂ ਨੂੰ ਆਪਣੇ ਖ਼ਰਚੇ ਦੇਖਦੇ ਹੋਏ ਇਹ ਫੈਸਲਾ ਮਨਜ਼ੂਰ ਨਹੀਂ ਸੀ।

ਸੀਐਮ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀ ਮੰਗ ਹੈ ਕਿ 4.75 ਰੁਪਏ ਹੋਰ ਦਿੱਤੇ ਜਾਣ ਤੇ ਇਹ ਮੰਗ ਸਿੱਧੇ ਕੇਂਦਰ ਨਾਲ ਜੁੜੀ ਹੋਈ ਹੈ। ਅਸੀਂ ਇਹ ਗੱਲ ਕੇਂਦਰ ਅੱਗੇ ਰੱਖੀ ਹੈ ਤੇ ਇਹ ਵੀ ਕਿਹਾ ਕਿ ਆੜ੍ਹਤੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਨੇ ਹੜ੍ਹਤਾਲ ਮੁਲਤਵੀ ਕਰ ਦਿੱਤੀ ਹੈ। ਕੇਂਦਰ ਅੱਗੇ ਆੜ੍ਹਤੀਆਂ ਦੀ ਇਹ ਮੰਗ ਮੁੱਖ ਤੌਰ ‘ਤੇ ਰੱਖੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment