ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਸੁਰੱਖਿਆ ਤੇ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਹੈ। ਇਸ ਦੇ ਨਾਲ ਹੀ ਪੇਂਡੂ ਵਿਕਾਸ ਫ਼ੰਡਾਂ ਦੇ ਕਰੀਬ 2,880 ਕਰੋੜ ਦੇ ਕੇਂਦਰ ਸਰਕਾਰ ਵੱਲ ਖੜ੍ਹੇ ਬਕਾਏ ਦਾ ਮੁੱਦਾ ਵੀ ਚੁੱਕਿਆ ਹੈ। ਜਿਸ ‘ਤੇ ਕੇਂਦਰੀ ਮੰਤਰੀ ਸ਼ਾਹ ਨੇ ਜਲਦ ਹੀ ਇਨ੍ਹਾਂ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ ਹੈ।
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਜੀ ਨਾਲ ਮੁਲਾਕਾਤ ਕੀਤੀ ਤੇ ਸਰਹੱਦ ਤੇ ਕੰਡਿਆਲੀ ਤਾਰਾਂ ਨੂੰ ਸ਼ਿਫਟ ਕਰਨ, ਲਗਾਤਾਰ ਵਧਦੀਆਂ ਡ੍ਰੋਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਸ ਨੂੰ ਹੋਰ ਮਜ਼ਬੂਤ ਕਰਨ ਤੇ ਸਭ ਤੋਂ ਅਹਿਮ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ 'ਚ ਸੋਧ ਦੀ ਮੰਗ ਕੀਤੀ.. pic.twitter.com/S2JzVH4H66
— Bhagwant Mann (@BhagwantMann) December 9, 2022
- Advertisement -
ਦਰਅਸਲ ਆਰਥਿਕ ਤੰਗੀ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਭਾਰਤ ਸਰਕਾਰ ਨੇ ਸੂਬੇ ਨੂੰ 2,880 ਕਰੋੜ ਰੁਪਏ ਦਾ ਆਰਡੀਐਫ ਜਾਰੀ ਕਰਨ ਤੋਂ ਇਨਕਾਰ ਕਰਨ ਦੇ ਨਾਲ ਸੂਬੇ ਨੂੰ ਆਪਣੇ “ਕਾਨੂੰਨੀ ਖਰਚਿਆਂ” ਨੂੰ ਘਟਾਉਣ ਲਈ ਕਿਹਾ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.