ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ‘ਚ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ, ਜਿਨ੍ਹਾਂ ‘ਚ ਡਰੋਨ ਘੁਸਪੈਠ, ਸਰਹੱਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਸ਼ਾਮਲ ਸਨ। ਦੱਸ ਦਈਏ ਕਿ ਅਜਨਾਲਾ ਝੜਪ ਤੋਂ ਬਾਅਦ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਇਹ ਪਹਿਲੀ ਮੁਲਾਕਾਤ ਹੈ।
ਮੁੱਖ ਮੰਤਰੀ ਨੇ ਡਰੋਨ ਰਾਹੀਂ ਸਰਹੱਦ ਪਾਰੋਂ ਵਧ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ’ਤੇ ਚਿੰਤਾ ਜ਼ਾਹਿਰ ਕੀਤੀ ਅਤੇ ਅਮਿਤ ਸ਼ਾਹ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੂਬੇ ਨੂੰ ਤੁਰੰਤ ਐਂਟੀ ਡਰੋਨ ਤਕਨੀਕ ਮੁਹੱਈਆ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ, ਜਿਸ ਲਈ ਸਿਆਸਤ ਤੋਂ ਉੱਪਰ ਉੱਠ ਕੇ ਰਲ-ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸਰਹੱਦਾਂ ’ਤੇ ਸੁਰੱਖਿਆ ਹੋਰ ਮਜ਼ਬੂਤ ਕਰਨੀ ਹੋਵੇਗੀ।
ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਰਡਰ ‘ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ ‘ਤੇ ਚਰਚਾ ਕੀਤੀ। ਸਰਹੱਦ ‘ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ। ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ ਗਿਆ ਹੈ। ਕਾਨੂੰਨ ਵਿਵਸਥਾ ਦੇ ਮਸਲੇ ‘ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ।
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ…ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ…
ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ…
ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ…
— Bhagwant Mann (@BhagwantMann) March 2, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.