ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ CM ਮਾਨ ਦੇ ਸਕਦੇ ਹਨ ਵੱਡੀ ਖੁਸ਼ਖਬਰੀ!

raajan tiwari
2 Min Read

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅੱਜ ਦਾ ਦਿਨ ਹੋ ਸਕਦਾ ਹੈ ਬੇਹੱਦ ਖਾਸ! ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਮੁਲਾਜ਼ਮਾਂ ਨੂੰ ਦੇ ਸਕਦੇ ਹਨ ਵੱਡੀ ਖੁਸ਼ਖਬਰੀ! ਜੀ ਹਾਂ, ਪੰਜਾਬ ਦੀ ਸਿਆਸਤ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਹੁਣ ਸਭ ਦੀਆਂ ਨਜ਼ਰਾਂ ਮੁੱਖ ਮੰਤਰੀ ਦੇ ਐਲਾਨਾਂ ‘ਤੇ ਟਿਕੀਆਂ ਹੋਈਆਂ ਹਨ। ਚਰਚਾ ਹੈ ਕਿ ਮਾਨ ਸਰਕਾਰ ਇਸ ਮੌਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਕੁਝ ਵੱਡੇ ਫ਼ੈਸਲਿਆਂ ਦਾ ਐਲਾਨ ਕਰ ਸਕਦੀ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਕੋਈ ਖ਼ਾਸ ਤੋਹਫ਼ਾ ਮਿਲਣ ਜਾ ਰਿਹਾ ਹੈ? ਕੀ ਸਰਕਾਰ ਵੱਲੋਂ ਮਹਿੰਗਾਈ ਭੱਤੇ, ਤਨਖ਼ਾਹਾਂ ਜਾਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੋਈ ਵੱਡਾ ਫ਼ੈਸਲਾ ਲਿਆ ਜਾਵੇਗਾ? ਜਾਂ ਫਿਰ ਸਰਕਾਰ ਕਿਸੇ ਹੋਰ ਨਵੀਂ ਯੋਜਨਾ ਦਾ ਐਲਾਨ ਕਰੇਗੀ?

ਇਹ ਵੀ ਪੜ੍ਹੋ:‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ ਰੇਡ!

ਹਾਲਾਂਕਿ, ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਸਰਕਾਰ ਵੱਲੋਂ ਐਲਾਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਲਈ ਹੁਣ ਮੁਲਾਜ਼ਮ ਜਥੇਬੰਦੀਆਂ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਉਮੀਦਾਂ ਮੁੱਖ ਮੰਤਰੀ ਦੇ ਬਿਆਨ ‘ਤੇ ਟਿਕੀਆਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਸਰਕਾਰੀ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਅੱਗੇ ਆਵਾਜ਼ ਚੁੱਕਦੇ ਰਹੇ ਹਨ। ਅਜਿਹੇ ਵਿੱਚ ਜੇਕਰ ਅੱਜ ਸਰਕਾਰ ਵੱਲੋਂ ਕੋਈ ਵੱਡਾ ਫ਼ੈਸਲਾ ਲਿਆ ਜਾਂਦਾ ਹੈ ਤਾਂ ਇਸ ਦਾ ਸਿੱਧਾ ਅਸਰ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਪੈ ਸਕਦਾ ਹੈ। ਹੁਣ ਦੇਖਣਾ ਹੋਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਦੀ ਪ੍ਰੈੱਸ ਕਾਨਫਰੰਸ ਵਿੱਚ ਮੁਲਾਜ਼ਮਾਂ ਲਈ ਕੀ ਕੁਝ ਨਿਕਲਦਾ ਹੈ ਅਤੇ ਕੀ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦੀਆਂ ਉਮੀਦਾਂ ਪੂਰੀਆਂ ਹੁੰਦੀਆਂ ਹਨ।

Share This Article
Leave a Comment