CM ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ, ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

Rajneet Kaur
1 Min Read

ਚੰਡੀਗੜ੍ਹ:  ਪੰਜਾਬ ਦੇ CM ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਕਾਰਗਿਲ ਵਿਜੇ ਦਿਵਸ ਮੌਕੇ ਉਹ ਸਵੇਰੇ 10.30 ਵਜੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਤੇ ਮਿਊਜ਼ੀਅਮ, ਨਰਾਇਣਗੜ੍ਹ ਛੇਹਰਟਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਤੋਂ ਬਾਅਦ ਉਹ 7-ਡੀ ਥੀਏਟਰ ਦਾ ਵੀ ਦੌਰਾ ਕਰਨਗੇ।

ਮੁੱਖ ਮੰਤਰੀ ਮਾਨ ਅੰਮ੍ਰਿਤਸਰ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਉਹ ਸ਼ਹਿਰ ਵਿਚ ਜਾਰੀ ਵਿਕਾਸ ਪ੍ਰਾਜੈਕਟ ਤੇ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲੈਣਗੇ।ਦਸ ਦਈਏ ਕਿ ਇਸ ਮੌਕੇ ਉਹ  ਸ਼ਹਿਰ ਦੇ ਵਿਕਾਸ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਵੀ ਕਰ ਸਕਦੇ ਹਨ। ਸਥਾਨਿਕ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਵਾਲੀ ਥਾਂ ‘ਤੇ ਸਾਰੀਆਂ ਤਿਆਰੀਆ ਪੂਰੀਆਂ ਕਰ ਲਈਆਂ ਗਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment