CM ਮਾਨ ਨੇ ਜ਼ੀਰਾ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਦਿੱਤੇ ਹੁਕਮ

Rajneet Kaur
2 Min Read

ਜ਼ੀਰਾ: CM ਮਾਨ ਨੇ  ਜ਼ੀਰਾ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਪਿਛਲੇ 177 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਦਬਾਅ ਹੇਠ ਲਿਆ ਹੈ। ਹਾਈ ਕੋਰਟ ਨੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਸਰਕਾਰ ਨੂੰ ਫੈਕਟਰੀ ਮਾਲਕਾਂ ਦਾ ਪੱਖ ਸੁਣਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਸੋਮਵਾਰ ਸਵੇਰੇ ਕਿਸਾਨਾਂ ਦੀ ਮੰਗ ‘ਤੇ ਜੀਰੇ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਗੱਲ ਕਹੀ ਸੀ  । ਜਿਸ ਤੋਂ ਬਾਅਦ  ਹਾਈ ਕੋਰਟ ਨੇ ਸਰਕਾਰ ਨੂੰ ਫੈਕਟਰੀ ਬੰਦ ਕਰਨ ਦਾ ਫੈਸਲਾ ਲੈਣ ਤੋਂ ਪਹਿਲਾਂ ਫੈਕਟਰੀ ਮਾਲਕ ਦਾ ਪੱਖ ਸੁਣਨ ਲਈ ਕਿਹਾ ਗਿਆ ਹੈ। 2 ਹਫਤਿਆਂ ਦੇ ਅੰਦਰ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਫੈਕਟਰੀ ਦਾ ਪੱਖ ਸੁਣਨ ਲਈ ਕਿਹਾ ਹੈ।

ਦਸਣਯੋਗ ਹੈ ਕਿ  ਇਸ ਦੀ ਸ਼ੁਰੂਆਤ 2006 ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬੇ ਨੇੜੇ ਮਨਸੂਰਵਾਲ ਪਿੰਡ ਵਿੱਚ ਹੋਈ ਸੀ। ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਦੀ ਸ਼ਰਾਬ ਫੈਕਟਰੀ ਨੂੰ ਰੱਦ ਕਰਨ ਲਈ ਕਿਸਾਨ ਅੰਦੋਲਨ 24 ਜੁਲਾਈ 2022 ਤੋਂ ਸ਼ੁਰੂ ਹੋਇਆ ਸੀ। ਕਿਸਾਨਾਂ ਦੇ ਇਸ ਸੰਘਰਸ਼ ਦੇ 177ਵੇਂ ਦਿਨ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment