ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸਵੇਰੇ ਸੰਗਰੂਰ ਤੋਂ ਵਾਪਿਸ ਆਉਣ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਉਹ ਦੁਪਹਿਰ 3:00 ਵਜੇ ਦੇ ਕਰੀਬ ਪਹੁੰਚੇ ਅਤੇ ਇਸ ਸਮੇਂ ਡਾਕਟਰਾਂ ਦੀ ਇੱਕ ਟੀਮ ਦੁਆਰਾ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦੇ ਇਸ ਖਾਸ ਮੌਕੇ ‘ਤੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਪਹੁੰਚੇ ਸਨ। ਮਾਨ ਅਤੇ ਕੇਜਰੀਵਾਲ ਨੇ ਧੂਰੀ ਦੇ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਿਰ ਵਿੱਚ ਮੱਥਾ ਟੇਕਿਆ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਸਨ। ਉੱਥੋਂ ਵਾਪਿਸ ਆਉਣ ਤੋਂ ਬਾਅਦ, ਮੁੱਖ ਮੰਤਰੀ ਦੀ ਸਿਹਤ ਅਚਾਨਕ ਵਿਗੜ ਗਈ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਮਾਨ ਸੰਗਰੂਰ ਵਿੱਚ ਕਈ ਸਮਾਗਮਾਂ ਵਿੱਚ ਰੁੱਝੇ ਹੋਏ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਸਾਵਧਾਨੀ ਵਜੋਂ ਉਨ੍ਹਾਂ ਨੂੰ ਫੋਰਟਿਸ ਮੋਹਾਲੀ ਲਿਆਂਦਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

