CM ਮਾਨ ਨੇ z+ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ , ਕਿਹਾ- ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ

Rajneet Kaur
1 Min Read

ਚੰਡੀਗੜ੍ਹ: CM ਮਾਨ ਨੇ z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਸ ਬਾਰੇ ਪੱਤਰ ਲਿਖਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ CM ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਸੰਭਾਲ ਸਕਦੀ ਹੈ।  CM ਮਾਨ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਅਤੇ ਪੰਜਾਬ ਦੀ ਸੁਰੱਖਿਆ ਯੂਨਿਟ ਉਨ੍ਹਾਂ ਦੇ ਲਈ ਕਾਫੀ ਹੈ। ਉਨ੍ਹਾਂ ਨੇ  ਪੰਜਾਬ ਤੇ ਦਿੱਲੀ ‘ਚ ਸੁਰੱਖਿਆ ਨਾ ਲੈਣ ਦੀ ਗੱਲ ਕੀਤੀ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਸ਼ ਤੇ ਵਿਦੇਸ਼ ਤੋਂ ਸੰਭਾਵੀ ਖਤਰੇ ਨੂੰ ਦੇਖਦਿਆਂ ਉਨ੍ਹਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment