ਗਵਰਨਰ ਵੱਲੋਂ ਮੰਗੇ 50,000 ਕਰੋੜ ਦੇ ਕਰਜ਼ੇ ਦਾ ਹਿਸਾਬ CM ਮਾਨ ਨੇ ਭੇਜਿਆ ਤਿੰਨ ਪੰਨਿਆ ‘ਦੇ ਪੱਤਰ ‘ਚ

Rajneet Kaur
2 Min Read

ਚੰਡੀਗੜ੍ਹ : ਪੰਜਾਬ ਦੇ CM ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣੇ ਵੱਲੋਂ ਚੁੱਕੇ ਗਏ ਕਰਜ਼ੇ ਵਿੱਚੋਂ ਖਰਚੇ ਗਏ ਪੈਸਿਆਂ ਦਾ ਹਿਸਾਬ ਦੇਵੇਗੀ। ਦਸ ਦਈਏ ਕਿ ਪੁਰੋਹਿਤ ਨੇ ਪਹਿਲਾਂ ਮਾਨ ਵਿਭਾਗ ਤੋਂ ਸੂਬਾ ਸਰਕਾਰ ਵੱਲੋਂ ਲਏ 50,000 ਕਰੋੜ ਰੁਪਏ ਦੀ ਵਰਤੋਂ ਬਾਰੇ ਵੇਰਵੇ ਮੰਗੇ ਸਨ। 

ਹੁਣ  CM ਮਾਨ ਨੇ ਰਾਜਪਾਲ ਵੱਲੋਂ ਪੁੱਛੇ ਗਏ 50,000 ਕਰੋੜ ਦੇ ਕਰਜ਼ੇ ਦਾ ਜਵਾਬ ਤਿੰਨ ਪੰਨਿਆ ਦੇ ਪੱਤਰ ‘ਚ ਭੇਜ ਦਿਤਾ ਹੈ। ਜਿਸ ‘ਚ ਸਾਰੀ ਜਾਣਕਾਰੀ ਦਿੱਤੀ ਹੋਈ ਹੈ  ਕਿ ਕਿਸ ਚੀਜ਼ ‘ਤੇ ਕਿੰਨਾ ਪੈਸਾ ਖਰਚ ਕੀਤਾ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਪਿਛਲੀ ਸਰਕਾਰ ਵੱਲੋਂ ਲਏ ਗਏ ਕਰਜ਼ੇ ਤੇ ਸਬਸਿਡੀ ਦੇ ਕਿੰਨੇ ਪੈਸੇ ਵਾਪਿਸ ਨਹੀਂ ਕੀਤੇ ਗਏ, ਜੋ ਉਨ੍ਹਾਂ ਦੀ ਸਰਕਾਰ ਨੇ ਵਾਪਿਸ ਕਰ ਦਿੱਤੇ ਹਨ। ਉਨ੍ਹਾਂ  ਦਸਿਆ ਕਿ  ਉਨ੍ਹਾਂ ਨੇ 50 ਹਜ਼ਾਰ ਕਰੋੜ ਨਹੀਂ ਸਗੋਂ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜਿਸ ਵਿਚੋਂ ਪੁਰਾਣੀਆਂ ਸਰਕਾਰਾਂ ਦੇ ਕਰਜ਼ਿਆਂ ਦਾ ਕਰੀਬ 27 ਹਜ਼ਾਰ ਕਰੋੜ ਰੁਪਏ ਦਾ ਵਿਆਜ ਅਦਾ ਕੀਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਇਸ ਵਿਚ ਬਿਜਲੀ ਸਬਸਿਡੀ ਅਤੇ ਸਰਕਾਰੀ ਸਕੀਮਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਵਿਚ ਜੀਐਸਟੀ ਆਦਿ ਦੇ ਬਕਾਏ ਬਾਰੇ ਵੀ ਜਾਣਕਾਰੀ ਦਿਤੀ ਗਈ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਇਹ ਵੀ ਦਸਿਆ ਕਿ ਪਿਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ।

- Advertisement -

 

 

 

Share this Article
Leave a comment