CBI ਰੇਡ ਤੇ ਬੋਲੇ CM ਮਾਨ, ਕੇਜਰੀਵਾਲ ਨੇ ਦੱਸਿਆ ਭਾਜਪਾ ਦੀ ਬੌਖਲਾਹਟ ਦਾ ਨਤੀਜਾ

Global Team
5 Min Read

ਚੰਡੀਗੜ੍ਹ : ਪੰਜਾਬ ਵਿਚ CBI ਨੇ ਰੇਡ ਕੀਤੀ ਹੈ। ਕਈ ਟੀਮਾਂ ਪਹੁੰਚੀਆਂ ਹਨ। ਸੂਤਰਾਂ ਅਨੁਸਾਰ ਸੀਬੀਆਈ ਨੇ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੇਡ ਕੀਤੀ ਹੈ। ਸੈਕਟਰ 2 ਦੀ ਕੋਠੀ ਨੰਬਰ 50 ‘ਚ ਛਾਪੇਮਾਰੀ ਕੀਤੀ ਹੈ। CM ਕੈਂਪ ਦਫਤਰ ਉਤੇ ਰੇਡ ਹੋਈ ਹੈ। ਰੇਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਵੱਲੋਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਮੁਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਸੀਬੀਆਈ ਨੇ ਉਨ੍ਹਾਂ ਦੇ ਕੈਂਪ ਦਫ਼ਤਰ ਵਿੱਚ ਵੀ ਛਾਪਾ ਮਾਰਿਆ ਹੈ। ਹੁਣ ਪੰਜਾਬ ਵਿੱਚ ਵੀ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਘੜੀ ਜਾ ਰਹੀ ਹੈ। ਲੋਕਾਂ ਵੱਲੋਂ ਮੈਨੂੰ ਮਿਲ ਰਹੇ ਪਿਆਰ ਨੂੰ ਲੈ ਕੇ ਭਾਜਪਾ ਵਿੱਚ ਘਬਰਾਹਟ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਤੋਂ ਬਣਨ ਜਾ ਰਹੀ ਹੈ, ਇਸਨੂੰ ਲੈ ਕੇ ਵਿਰੋਧੀ ਡਰੇ ਹੋਏ ਹਨ।

ਅਰਵਿੰਦ ਕੇਜਰੀਵਾਲ ਨੇ ਵੀ ਇਸ ਰੇਡ ਨੂੰ ਲੈ ਕੇ ਬੀਜੇਪੀ ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਸੋਸ਼ਲ ਮੀਡੀਆ ਅਕਾਉਂਟ ਤੇ ਸੀਐਮ ਮਾਨ ਦੀ ਪੋਸਟ ਨੂੰ ਰਿਟਵੀਟ ਕਰਦਿਆਂ ਲਿਖਿਆ – ਚੋਣਾਂ ਤੋਂ ਦੋ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ‘ਤੇ ਸੀਬੀਆਈ ਦਾ ਛਾਪਾ ਭਾਜਪਾ ਦੀ ਬੌਖਲਾਹਟ ਦਾ ਨਤੀਜਾ ਹੈ। ਜਦੋਂ ਤੋਂ ਭਾਜਪਾ ਸਰਕਾਰ ਕੇਂਦਰ ਵਿੱਚ ਸੱਤਾ ਵਿੱਚ ਆਈ ਹੈ, ਉਸਨੇ ਲਗਾਤਾਰ ਪੰਜਾਬੀਆਂ ਨਾਲ ਧੱਕਾ ਕੀਤਾ ਹੈ, ਚਾਹੇ ਉਹ ਕਿਸਾਨਾਂ ਦਾ ਵਿਰੋਧ ਹੋਵੇ, ਪੰਜਾਬ ਦੇ ਪਾਣੀ ਦਾ ਮੁੱਦਾ ਹੋਵੇ, ਜਾਂ ਪੰਜਾਬ ਯੂਨੀਵਰਸਿਟੀ। ਅਤੇ ਹੁਣ ਇਹ ਉਨ੍ਹਾਂ ਦੇ ਚੁਣੇ ਹੋਏ ਮੁੱਖ ਮੰਤਰੀ ਨਾਲ ਵੀ ਧੱਕਾ ਕਰ ਰਹੀ ਹੈ।

ਸੀਬੀਆਈ ਨੇ ਮੰਗਲਵਾਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੈਕਟਰ 2, ਚੰਡੀਗੜ੍ਹ ਸਥਿਤ ਕੋਠੀ ਨੰਬਰ 50 ਸਥਿਤ ਕੈਂਪ ਆਫਿਸ ‘ਤੇ ਛਾਪਾ ਮਾਰਿਆ। ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਹੇਠ ਸੀਬੀਆਈ ਦੀਆਂ ਟੀਮਾਂ ਮੋਹਾਲੀ ਅਤੇ ਸੰਗਰੂਰ ਵੀ ਪਹੁੰਚੀਆਂ।

ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਦੁਆਰਾ ਕਰਵਾਉਣ ਦੇ ਹੁਕਮ ਦਿੱਤੇ ਸਨ। ਰਾਜ ਸਰਕਾਰ ਨੇ ਇਸ ਹੁਕਮ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਮਾਮਲੇ ਦੀ ਜਾਂਚ CBI ਨੂੰ ਸੌਂਪਣ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਵਿੱਚ ਕੱਲ੍ਹ ਜਾਂ ਪਰਸੋਂ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment