Punjab News : ਪੰਜਾਬ ਦੀ ਸਿਆਸਤ ਵਿੱਚ ਗੱਠਜੋੜਾਂ ਦੀਆਂ ਚਰਚਾਵਾਂ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੀ ਧਰਤੀ ਤੋਂ ਵਿਰੋਧੀਆਂ ਨੂੰ ਅਜਿਹਾ ਸਿਆਸੀ ਜਵਾਬ ਦਿੱਤਾ ਕਿ 25 ਸਾਲ ਰਾਜ ਕਰਨ ਦੇ ਦਾਅਵਿਆਂ ਦਾ ਵੀ ਜ਼ਿਕਰ ਕਰ ਦਿੱਤਾ। ਦਰਅਸਲ, ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਸਿਆਸੀ ਤੰਜ਼ ਕੱਸੇ। ਕਿਹਾ, ਅੱਜ ਉਨ੍ਹਾਂ ਕੋਲ 25 ਬੰਦੇ ਵੀ ਨਹੀਂ! ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਕਦੇ 25 ਸਾਲ ਰਾਜ ਕਰਨ ਦੇ ਦਾਅਵੇ ਕਰਦੇ ਸਨ, ਅੱਜ ਉਨ੍ਹਾਂ ਕੋਲ 25 ਬੰਦੇ ਵੀ ਨਹੀਂ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਵਧੀ ਕੜਾਕੇ ਦੀ ਠੰਢ! 6.4 ਡਿਗਰੀ ’ਤੇ ਪਹੁੰਚਿਆ ਪਾਰਾ, ਧੁੰਦ ਨੂੰ ਲੈ ਕੇ 7 ਜ਼ਿਲ੍ਹਿਆਂ ’ਚ ਅਲਰਟ!
ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਸੰਭਾਵੀ ਗੱਠਜੋੜਾਂ ਨੂੰ ਲੈ ਕੇ ਵੀ ਆਪਣਾ ਪੱਖ ਰੱਖਿਆ। CM ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਆਪਸ ਵਿੱਚ ਜਿੰਨੇ ਮਰਜ਼ੀ ਗੱਠਜੋੜ ਕਰ ਲੈਣ, ਪਰ ਆਮ ਆਦਮੀ ਪਾਰਟੀ ਦਾ ਗੱਠਜੋੜ ਸਿਰਫ਼ ਤਿੰਨ ਕਰੋੜ ਪੰਜਾਬੀਆਂ ਨਾਲ ਹੈ। ਕੁੱਲ ਮਿਲਾ ਕੇ ਮੋਗਾ ਦੀ ਇਸ ਰੈਲੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਆਮ ਲੋਕਾਂ ਨੂੰ ਆਪਣੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਦੱਸਿਆ। ਹੁਣ ਇਸ ਬਿਆਨ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕੀ ਪ੍ਰਤੀਕਿਰਿਆ ਆਉਂਦੀ ਹੈ, ਇਹ ਦੇਖਣਾ ਅਹਿਮ ਰਹੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

