CM ਮਾਨ ਨੇ ਪ੍ਰਤਾਪ ਬਾਜਵਾ ਨੂੰ ਲਿਆ ਨਿਸ਼ਾਨੇ ‘ਤੇ, ਕਿਹਾ- ਕੀ ਉਹ ਬੰਬ ਦੇ ਫਟਣ ਅਤੇ ਲੋਕਾਂ ਦੇ ਮਰਨ ਦੀ ਉਡੀਕ ਕਰ ਰਹੇ ਸਨ

Global Team
3 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਦੇ 50 ਬੰਬ ਵਾਲੇ ਬਿਆਨ ‘ਤੇ ਲੈਂਦਿਆ ਕਿਹਾ ਕਿ ਜੇਕਰ ਬਾਜਵਾ ਨੂੰ ਇਹ ਜਾਣਕਾਰੀ ਮਿਲ ਗਈ ਸੀ, ਤਾਂ ਉਨ੍ਹਾਂ ਦਾ ਪਾਕਿਸਤਾਨ ਨਾਲ ਕੀ ਸਬੰਧ ਹੈ ਕਿ ਉੱਥੋਂ ਦੇ ਅੱਤਵਾਦੀ ਉਨ੍ਹਾਂ ਨੂੰ ਸਿੱਧੇ ਫ਼ੋਨ ਕਰ ਰਹੇ ਹਨ ਅਤੇ ਦੱਸ ਰਹੇ ਹਨ ਕਿ ਉਨ੍ਹਾਂ ਨੇ ਕਿੰਨੇ ਬੰਬ ਭੇਜੇ ਹਨ।

ਕੀ ਉਹ ਬੰਬ ਦੇ ਫਟਣ ਅਤੇ ਲੋਕਾਂ ਦੇ ਮਰਨ ਦੀ ਉਡੀਕ ਕਰ ਰਹੇ ਸਨ ਤਾਂ ਜੋ ਉਨ੍ਹਾਂ ਦੀ ਰਾਜਨੀਤੀ ਜਾਰੀ ਰਹਿ ਸਕੇ? ਅਤੇ ਜੇ ਇਹ ਝੂਠ ਹੈ ਤਾਂ ਕੀ ਉਹ ਅਜਿਹੀਆਂ ਗੱਲਾਂ ਕਹਿ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ? ਉਨ੍ਹਾਂ ਕਿਹਾ ਕਿ  ਪ੍ਰਤਾਪ ਬਾਜਵਾ ਨੂੰ ਸਪੱਸ਼ਟ ਤੌਰ ‘ਤੇ ਦੱਸਣਾ ਪਵੇਗਾ ਕਿ ਉਨ੍ਹਾਂ ਇਹ ਜਾਣਕਾਰੀ ਕਿੱਥੋਂ ਮਿਲੀ, ਉਨ੍ਹਾਂ ਦੇ ਕਿਹੜੇ ਸ੍ਰੋਤ ਹਨ ਜੋ ਉਸਨੂੰ ਸਿੱਧੇ ਤੌਰ ‘ਤੇ ਅਜਿਹੀ ਜਾਣਕਾਰੀ ਦੇ ਰਹੇ ਹਨ । ਜੇਕਰ ਅਜਿਹਾ ਨਹੀਂ ਹੈ ਤਾਂ ਉਹ ਦਹਿਸ਼ਤ ਫੈਲਾ ਰਿਹਾ ਹੈ ਅਤੇ ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜੇਕਰ ਉਨ੍ਹਾਂ ਦਾ ਉਦੇਸ਼ ਦਹਿਸ਼ਤ ਫੈਲਾਉਣਾ ਹੈ ਤਾਂ ਕਾਂਗਰਸ ਪਾਰਟੀ ਨੂੰ ਇਸ ਆਦਮੀ ਨੂੰ ਬਾਹਰ ਕੱਢਣਾ ਚਾਹੀਦਾ ਹੈ ਕਿਉਂਕਿ ਉਹ ਦੇਸ਼ ਵਿਰੁੱਧ ਕੰਮ ਕਰ ਰਿਹਾ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਖੜ੍ਹਾ ਹੈ। ਦੂਜੇ ਪਾਸੇ ਪੰਜਾਬ ਪੁਲਿਸ ਪੁੱਛਗਿੱਛ ਲਈ ਪ੍ਰਤਾਪ ਸਿੰਘ ਬਾਜਵਾ ਦੀ ਰਿਹਾਇਸ਼ ਉਤੇ ਪੁੱਜ ਗਈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਜਾ ਕੇ 20 ਮਿੰਟ ਗੱਲ ਕਰਨ ਤੋਂ ਬਾਅਦ ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਤਾਪ ਬਾਜਵਾ ਦੇ ਉਸ ਬਿਆਨ ਬਾਰੇ ਮੀਡੀਆ ਰਾਹੀਂ ਪਤਾ ਲੱਗਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਹਨ, ਜਿਨ੍ਹਾਂ ਵਿੱਚੋਂ 32 ਅਜੇ ਵੀ ਬਾਕੀ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਜਾਣਕਾਰੀ ਸੀ, ਇਸ ਲਈ ਇਸਦੀ ਪੁਸ਼ਟੀ ਕਰਨ ਅਤੇ ਇਸਦੇ ਸ੍ਰੋਤ ਨੂੰ ਜਾਣਨ ਲਈ, ਉਨ੍ਹਾਂ ਦੀ ਟੀਮ ਅੱਜ ਪ੍ਰਤਾਪ ਬਾਜਵਾ ਨੂੰ ਮਿਲਣ ਆਈ ਸੀ। ਬਾਜਵਾ ਨੇ ਸਾਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਅਤੇ ਨਾ ਹੀ ਉਨ੍ਹਾਂ ਨੂੰ ਜਾਣਕਾਰੀ ਸੰਬੰਧੀ ਕਿਸੇ ਸਰੋਤ ਦਾ ਜ਼ਿਕਰ ਕੀਤਾ ਗਿਆ। ਅਸੀਂ ਹੁਣ ਇਸ ਜਾਣਕਾਰੀ ‘ਤੇ ਅਗਲੀ ਕਾਰਵਾਈ ਕਰਾਂਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment