CM ਮਾਨ ਦਿੱਲੀ ਰਵਾਨਾ ਪਰਿਵਾਰ ਨਾਲ ਕਰਨਗੇ ਮੁਲਾਕਾਤ; ਕਿਹਾ ‘ਕੇਜਰੀਵਾਲ ਇੱਕ ਵਿਅਕਤੀ ਨਹੀਂ ਇੱਕ ਸੋਚ’

Global Team
3 Min Read

ਚੰਦੀਗੜ੍ਹ: ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ‘ਚ ਵੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਆਬਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਵੀ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜ੍ਹੇ ਧਰਨਾ ਦੇਣਗੇ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ ਤੇ ਉਹ  ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ, ‘ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰੋਗੇ ਪਰ ਉਹਨਾਂ ਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ? ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਸੋਚ ਹੈ ਅਤੇ ਅਸੀਂ ਚੱਟਾਨ ਵਾਂਗ ਆਪਣੇ ਨੇਤਾ ਨਾਲ ਖੜੇ ਹਾਂ। ਇਨਕਲਾਬ ਜ਼ਿੰਦਾਬਾਦ’

 

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਆਗੂ ਤੇ ਸਮਰਥਕ ਦਿੱਲੀ ਪਹੁੰਚ ਚੁੱਕੇ ਹਨ। ਉਹ ਉੱਥੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਧਰਨੇ ਵਿੱਚ ਹਿੱਸਾ ਲੈਣਗੇ।

ਦੇਰ ਰਾਤ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ

‘ਆਪ’ ਨੇ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਹੈ। ਇਸ ਵਿੱਚ ਲਿਖਿਆ ਗਿਆ ਹੈ ਕਿ ਅਹਿਮ ਸੂਚਨਾ ਹੈ ਕਿ ਸਾਡੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਹਾਲੀ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ ਸੰਘਰਸ਼ੀ ਸਾਥੀਆਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਪ੍ਰਦਰਸ਼ਨ ਦਾ ਸਮਾਂ ਦੁਪਹਿਰ 12 ਵਜੇ ਰੱਖਿਆ ਗਿਆ ਹੈ।

ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਦੇ ਸਾਰੇ ਆਗੂ ਅਤੇ ਸਮਰਥਕ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਹਨ। ਪਾਰਟੀ ਦੇ ਆਗੂ ਹਰ ਮੰਚ ‘ਤੇ ਇਹ ਆਵਾਜ਼ ਉਠਾ ਰਹੇ ਹਨ। ਰਾਤ ਤੋਂ ਹੀ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਕਈ ਪੋਸਟਾਂ ਸ਼ੇਅਰ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਨਿੰਦਾ ਕੀਤੀ ਹੈ। ਇਸ ਤੋਂ ਇਲਾਵਾ ਮੰਤਰੀ ਲਾਲਚੰਦ ਕਟਾਰੂਚੱਕ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਗ੍ਰਿਫਤਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment