CM ਮਾਨ ਹੈਰੀਟੇਜ ਸਟ੍ਰੀਟ ’ਤੇ ਆਪਣੇ ਪ੍ਰਚਾਰ ਦੇ ਲਾਈਵ ਪ੍ਰਸਾਰਣ ਨੂੰ ਪਹਿਲਾਂ ਬੰਦ ਕਰਵਾਉਣ: ਵਿਰਸਾ ਸਿੰਘ ਵਲਟੋਹਾ

Rajneet Kaur
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ CM ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ ।ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਣ ਦੇ ਲਾਈਵ ਪ੍ਰਸਾਰਣ ਦੇ ਮਾਮਲੇ ’ਤੇ ਬੋਲਣ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੈਰੀਟੇਜ ਸਟ੍ਰੀਟ ’ਤੇ ਲੱਗੀਆਂ ਲਾਈਵ ਸਕਰੀਨਾਂ ’ਤੇ ਆਪਣਾ ਪ੍ਰਚਾਰ ਤੇ ਪ੍ਰਸਾਰ ਬੰਦ ਕਰਵਾਉਣ।  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ CM ਮਾਨ ਜਿੰਨ੍ਹਾਂ ਦਾ ਧਾਰਮਿਕ ਮਾਮਲਿਆਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ, ਵਾਰ-ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰ ਰਹੇ ਹਨ।

ਵਲਟੋਹਾ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਇਹ ਹੈਰੀਟੇਜ ਸਟ੍ਰੀਟ ਬਣਾਈ ਗਈ ਸੀ ।   ਇਸ ’ਤੇ ਵੱਡੀਆਂ ਸਕਰੀਨਾਂ ਲਗਵਾਈਆਂ ਗਈਆਂ ਸਨ ਤਾਂ ਜੋ ਇਸ ਸਟ੍ਰੀਟ ’ਤੇ ਮੌਜੂਦ ਸੰਗਤ ਗੁਰਬਾਣੀ ਦਾ ਲਾਈਵ ਕੀਰਤਨ ਦਾ ਲਾਹਾ ਸਕੇ।  ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਇਹਨਾਂ ਸਕਰੀਨਾਂ ’ਤੇ ਆਪਣੀਆਂ ਪ੍ਰਾਪਤੀਆਂ ਦੇ ਸਿਹਰੇ ਗਿਣਾ ਰਹੀ ਹੈ ।

ਵਲਟੋਹਾ ਨੇ ਅੱਗੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੰਤਰੀ ਲਾਲ ਚੰਦ ਕਟਾਰੂਚੱਕ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ 2022 ਦੇ ਅਬੋਹਰ ਤੋਂ ਉਮੀਦਵਾਰ ਰਹੇ ਦੀਪ ਕੰਬੋਜ ਉੱਤੇ ਖਿਲਾਫ ਜਬਰ ਜਨਾਹ ਦਾ ਕੇਸ ਦਰਜ ਹੋਇਆ ਹੈ। ਉਹਨਾਂ ਕਿਹਾ ਕਿ ਇਹ ਵੱਡੀ ਗੱਲ ਹੈ ਕਿ ਇਕ ਤੋਂ ਇਕ ਬਾਅਦ ਇਕ ਆਪ ਆਗੂ ਇਸ ਤਰੀਕੇ ਦੇ ਸੰਗੀਨ ਦੋਸ਼ਾਂ ‘ਚ ਘਿਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ ਮੰਤਰੀ ਕਟਾਰੂਚੱਕ ਖਿਲਾਫ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ ਬਲਕਿ ਹੁਣ ਇਹ ਨਵਾਂ ਮਾਮਲਾ ਲੋਕਾਂ ਸਾਹਮਣੇ ਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment