ਭਲਕੇ ਦਿੱਲੀ ਜਾਣਗੇ CM ਮਾਨ, ਸਿੱਖਿਆ ਤੇ ਸਿਹਤ ਸਹੂਲਤਾਂ ਨਾਲ ਸਬੰਧਤ 2 ਦਿਨਾਂ ਦੌਰਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਦਿੱਲੀ ਜਾਣਗੇ। ਉਥੇ ਜਾ ਕੇ ਸਰਕਾਰੀ ਸਕੂਲਾਂ, ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਸੀ.ਐੱਮ. ਮਾਨ ਦਾ ਇਹ ਦੌਰਾ ਦੋ ਦਿਨਾਂ ਦਾ ਹੋਵੇਗਾ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲਦਾ ਖੂਬ ਪ੍ਰਚਾਰ ਕੀਤਾ ਸੀ। ਭਗਵੰਤ ਮਾਨ ਦਾ ਇਹ ਦੌਰਾ ਦਿੱਲੀ ਸਰਕਾਰ ਦੇ ਇਸ ਮਾਡਲ ਨੂੰ ਵੇਖਣ-ਸਮਝਣ ਉਤੇ ਕੇਂਦਰਿਤ ਦੱਸਿਆ ਜਾ ਰਿਹਾ ਹੈ। ਦਿੱਲੀ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਸਰਕਾਰੀ ਸਕੂਲ ਦੇਖਣ ਆਏ ਸਨ। ਇਸੇ ਤਰ੍ਹਾਂ ਪੰਜਾਬ ਵਿਚ ਵੀ ਕੈਨੇਡਾ ਤੋਂ ਲੋਕ ਸਰਕਾਰੀ ਸਕੂਲ ਦੇਖਣ ਆਉਣਗੇ। ਇਸ ਲਈ ਆਪ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹੀ ਮਿਸਾਲ ਦਿੱਤੀ ਸੀ।

ਸੀ.ਐੱਮ. ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਤਰਜੀਹ ਪੰਜਾਬ ਵਿੱਚ ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਸੁਧਾਰਣਾ ਹੈ। ਇਸੇ ਨੂੰ ਲੈ ਕੇ ਉਹ ਦਿੱਲੀ ਦੌਰੇ ‘ਤੇ ਭਲਕੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਅਤੇ ਦੋ ਕੈਬਨਿਟ ਮੰਤਰੀਆਂ ਦਾ ਦਿੱਲੀ ਦੌਰਾ ਰੱਦ ਹੋ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 18 ਅਪਰੈਲ ਦਿਨ ਸੋਮਵਾਰ ਨੂੰ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕ ਦਾ ਦੌਰਾ ਕਰਨ ਲਈ ਜਾਣਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

CM ਮਾਨ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ VC ਰਾਜ ਬਹਾਦੁਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਚੰਡੀਗੜ੍ਹ : CM ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ …

Leave a Reply

Your email address will not be published.