ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦੀ ਸਭਾ ਵਿਚ ਇਹ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਵਾਪਿਸ ਲੈ ਲਿਆ ਹੈ। ਇਹ ਮਾਤਮੀ ਬਿਗਲ 10 ਮਿੰਟ ਲਈ ਵਜਾਇਆ ਜਾਣਾ ਸੀ। ਇਸ ਉਪਰੰਤ ਸ਼੍ਰੋਮਣੀ ਕਮੇਟੀ ਨੇ ਇਸ ਉਤੇ ਇਤਰਾਜ ਜਤਾਇਆ ਸੀ ਕਿ ਇਹ ਗੁਰ ਮਰਿਆਦਾ ਅਨੁਸਾਰ ਨਹੀਂ ਹੈ ਅਤੇ ਸਰਕਾਰ ਨੂੰ ਇਹ ਫ਼ੈਸਲਾ ਰੱਦ ਕਰਨਾ ਚਾਹੀਦਾ ਹੈ।
ਦਸ ਦਈਏ ਕਿ ਅਸਲ ਵਿਚ ਮੁੱਖ ਮੰਤਰੀ ਮਾਨ ਨੇ ਸ਼ਹੀਦੀ ਸ਼ਭਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਕੀਤਾ ਸੀ। ਇਹ ਮਾਤਮੀ ਬਿਗਲ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਨਮਨ ਕਰਨ ਲਈ ਵਜਾਇਆ ਜਾਣਾ ਸੀ ।
ਸੀਐਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ‘ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ, ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਿਸ ਲਿਆ ਜਾਂਦਾ ਹੈ।
ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ…
— Bhagwant Mann (@BhagwantMann) December 24, 2023
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।