ਸੀਐਮ ਮਾਨ ਦੀ ਚਰਨਜੀਤ ਸਿੰਘ ਚੰਨੀ ਨੂੰ ਆਖਰੀ ਚਿਤਾਵਨੀ

Prabhjot Kaur
1 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਸਿੰਘ ਚਰਨਜੀਤ ਸਿੰਘ ਚੰਨੀ ਨੂੰ ਟਵੀਟ ਕਰਕੇ ਆਖਰੀ ਚਿਤਾਵਨੀ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ‘ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਝ ਪੰਜਾਬੀਆਂ ਸਾਹਮਣੇ ਰੱਖਾਂਗਾ…’

ਦੱਸਣਯੋਗ ਹੈ ਕਿ ਭਗਵੰਤ ਮਾਨ ਨੇ ਬੀਤੇ ਦਿਨੀਂ ਨੌਕਰੀ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਲਾਏ ਸਨ, ਹਾਲਾਂਕਿ ਚੰਨੀ ਨੇ ਇਨ੍ਹਾਂ ਦੋਸ਼ਾਂ ਤੋਂ ਸਾਫ ਇਨਕਾਰ ਕਰ ਦਿੱਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment