CM ਮਾਨ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Rajneet Kaur
2 Min Read

ਹੁਸ਼ਿਆਰਪੁਰ: ਪੰਜਾਬ ਦੇ CM ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਗੁਰਦਾਪੁਰ ਦੇ ਬਟਾਲਾ ਤੇ ਫਾਜ਼ਿਲਕਾ ਵਿਚ ਹੜ੍ਹ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਪੂਰਥਲਾ ਦੇ ਭੁਲੱਥ ਦਾ ਇਕ ਵਿਅਕਤੀ ਵੀ ਰੁੜ੍ਹ ਗਿਆ। ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਤੇ ਫਿਰੋਜ਼ਪੁਰ ਦੇ ਕਈ ਪਿੰਡ ਹੜ੍ਹ ਦੀ ਚਪੇਟ ‘ਚ ਆ ਗਏ ਹਨ। ਭਾਖੜਾ ਤੇ ਪੌਂਗ ਡੈਮ ਤੋਂ ਛੱਡੇ ਰਹੇ ਪਾਣੀ ਕਾਰਨ ਪੰਜਾਬ ਵਿਚ ਹਾਲਾਤ ਸਾਧਾਰਨ ਨਹੀਂ ਹੋ ਪਾ ਰਹੇ ਹਨ।

NDRF ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ CM ਪਿੰਡ ਰਾੜਾ ਅਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤੇ ਸੂਬੇ ਦੇ ਲੋਕਾਂ ਨੂੰ ਮੁਸ਼ਕਲ ਦੀ ਇਸ ਘੜੀ ਵਿਚੋਂ ਨਿਕਲਣ ਲਈ ਹਰ ਸੰਭਵ ਕੋਸ਼ਿਸ਼ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment