ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਸਪਤਾਲ ਮਿਲਣ ਪਹੁੰਚੇ CM ਮਾਨ

Global Team
1 Min Read

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਰਾਜਵੀਰ ਜਵੰਦਾ ਦਾ ਹਾਲ-ਚਾਲ ਜਾਣਨ ਲਈ ਫੋਰਟਿਸ ਹਸਪਤਾਲ ਪੁੱਜੇ । ਇਸ ਮੌਕੇ ਉਨ੍ਹਾਂ ਪਰਿਵਾਰ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਵੰਦਾ ਦੀ ਸਿਹਤ ਵਿੱਚ ਸੁਧਾਰ ਹੋਣ ਕਾਰਨ ਪਰਿਵਾਰ ਦੀ ਉਮੀਦ ਵਧੀ ਹੈ।  ਡਾਕਟਰਾਂ ਨੇ ਦੱਸਿਆ ਹੈ ਕਿ ਕੱਲ ਨਾਲੋਂ ਸਿਹਤ ਬਿਹਤਰ ਹੋਈ ਹੈ।

CM  ਮਾਨ ਨੇ ਅਵਾਰਾ ਪਸ਼ੂਆਂ ਦੇ ਕਾਰਨ ਹੋ ਰਹੇ ਹਾਦਸਿਆਂ ਨੂੰ ਲੈ ਕੇ ਸਖ਼ਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇਨ੍ਹਾਂ  ਲਈ ਗਊਸ਼ਾਲਾ ਬਣਾਈਆਂ ਹਨ ਅਤੇ ਹੋਰ ਵੀ ਕਦਮ ਚੁੱਕ ਰਹੇ ਹਾਂ।

ਦਸ ਦਈਏ ਕਿ  ਸ਼ਨੀਵਾਰ ਨੂੰ ਮੋਟਰਸਾਈਕਲ ‘ਤੇ ਸ਼ਿਮਲਾ ਜਾਂਦੇ ਸਮੇਂ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਜਵੰਦਾ ਇਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ ਸੀ। ਇਹ ਹਾਦਸਾ ਬੱਦੀ ਖੇਤਰ ਵਿਚ ਉਸ ਸਮੇਂ ਵਾਪਰਿਆ ਜਦੋਂ ਉਸ ਨੇ ਮੋਟਰਸਾਈਕਲ ਤੋਂ ਕੰਟਰੋਲ ਗੁਆ ਦਿੱਤਾ। ਉਸਨੂੰ ਗੰਭੀਰ ਹਾਲਤ ਵਿਚ ਪੰਜਾਬ ਦੇ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਸੜਕ ਹਾਦਸੇ ਵਿਚ ਗਾਇਕ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿਚ ਗੰਭੀਰ ਸੱਟਾਂ ਲੱਗੀਆਂ ਸਨ। ਜਵੰਦਾ ਦੀ ਜਲਦ ਸਿਹਤਯਾਬੀ ਲਈ ਦੁਆਵਾਂ ਦਾ ਦੌਰ ਜਾਰੀ ਹੈ।

Share This Article
Leave a Comment