ਬਾਰ੍ਹਵੀਂ ‘ਚ ਅੱਵਲ ਬੱਚਿਆਂ ਨੂੰ CM ਮਾਨ  51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਕਰਨਗੇ ਸਨਮਾਨਿਤ

Rajneet Kaur
2 Min Read

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ  ਵੱਲੋਂ 12ਵੀਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।  ਅੱਵਲ  ਆਏ ਵਿਦਿਆਰਥੀਆਂ  ਨੂੰ ਪੰਜਾਬ ਦੇ CM ਮਾਨ  51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕਰਨਗੇ।  CM  ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਕੁੜੀਆਂ ਨੇ ਇਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕਰਕੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਨੇ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ ਜਿਸ ਵਿਚ ਸਾਡੀਆਂ ਧੀਆਂ ਨੇ ਇਕ ਵਾਰ ਫਿਰ ਬਾਜ਼ੀ ਮਾਰੀ ਤੇ ਅੱਵਲ ਇਕ ਵਾਰ ਫਿਰ ਮਾਨਸਾ ਜ਼ਿਲ੍ਹਾ ਆਇਆ ਹੈ। ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁੱਭਕਾਮਨਾਵਾਂ, ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਇਹ ਵਿਦਿਆਰਥੀ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ। CM ਮਾਨ ਨੇ ਆਸ ਪ੍ਰਗਟਾਈ ਕਿ ਨਕਦ ਇਨਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣਾ ਮੁਕਾਮ ਬਣਾਉਣ ਦੇ ਯੋਗ ਬਣਾਉਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment