ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ‘ਚ ਰਾਵਣ ਦਹਨ ਕੀਤਾ ਜਾਵੇਗਾ। ਇਸ ਵਾਰ ਰਾਵਣ ਦਹਨ ਰਿਮੋਟ ਨਾਲ ਕੀਤਾ ਜਾਵੇਗਾ। ਸੀ ਐਮ ਮਾਨ ਦੇ ਆਉਣ ਦੀ ਸੂਚਨਾ ਤੋਂ ਬਾਅਦ ਡੀਸੀ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖੁਦ ਮੌਕੇ ‘ਤੇ ਪਹੁੰਚੇ ਅਤੇ ਜਾਇਜ਼ਾ ਲਿਆ।
ਜਾਣਕਾਰੀ ਅਨੁਸਾਰ ਸ੍ਰੀ ਦੁਰਗਿਆਣਾ ਤੀਰਥ ਵਿਖੇ ਹਰ ਸਾਲ 100 ਫੁੱਟ ਉੱਚੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾਇਆ ਜਾਂਦਾ ਹੈ | ਇਸ ਤੋਂ ਇਲਾਵਾ ਸ੍ਰੀ ਦੁਰਗਿਆਣਾ ਤੀਰਥ ਵਿਖੇ ਦੁਸਹਿਰੇ ਮੌਕੇ ਹਨੂੰਮਾਨ ਸੈਨਾ ਅਤੇ ਵਾਨਰ ਸੈਨਾ ਵਾਲੇ ਵੀ ਵੱਡੀ ਗਿਣਤੀ ਵਿਚ ਆਉਂਦੇ ਹਨ, ਜਿਸ ਕਾਰਨ ਬਹੁਤ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਡੀਸੀ ਸਾਕਸ਼ੀ ਸਾਹਨੀ ਅਨੁਸਾਰ ਵੀਆਈਪੀ ਮੂਵਮੈਂਟ ਦੀਆਂ ਤਿਆਰੀਆਂ ਦੇ ਨਾਲ-ਨਾਲ ਇਸ ਗੱਲ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਕਿ ਆਮ ਜਨਤਾ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਿਉਂਕਿ ਸ਼੍ਰੀ ਦੁਰਗਿਆਣਾ ਤੀਰਥ ਵਿੱਚ ਬਹੁਤ ਭੀੜ ਹੁੰਦੀ ਹੈ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦੱਸਿਆ ਕਿ ਮੁੱਖ ਮੰਤਰੀ ਸਿਰਫ਼ ਲੋਕਾਂ ਦੀ ਖ਼ੁਸ਼ੀ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਇਸ ਲਈ ਇਸ ਗੱਲ ਦਾ ਧਿਆਨ ਰੱਖਿਆ ਗਿਆ ਕਿ ਜਨਤਾ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਰੂਟਾਂ ਨੂੰ ਡਾਇਵਰਟ ਨਹੀਂ ਕੀਤਾ ਗਿਆ ਹੈ ਅਤੇ ਆਵਾਜਾਈ ਬਹੁਤ ਸੁਚਾਰੂ ਰਹੇਗੀ। ਦੁਸਹਿਰੇ ਦੇ ਤਿਉਹਾਰ ਮੌਕੇ ਸ਼ਹਿਰ ‘ਚ 6 ਥਾਵਾਂ ‘ਤੇ ਰਾਵਣ ਦੇ ਪੁਤਲੇ ਫੂਕੇ ਜਾਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।