CM ਮਾਨ ਅੱਜ ਫਿਰ ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Rajneet Kaur
1 Min Read

ਚੰਡੀਗੜ੍ਹ: CM  ਮਾਨ ਅੱਜ ਫਿਰ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣਗੇ। ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਅਤੇ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਮਾਨਯੋਗ ਸਰਕਾਰ ਨੇ ਹੁਣ ਤੱਕ 26 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।

ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ‘ਚ ਲਗਾਤਾਰ ਅੱਗੇ ਵਧ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਹਰ ਵਾਰ ਦੀ ਤਰ੍ਹਾਂ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਤੇ ਤਕਨੀਕੀ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਐਸਡੀਓ, ਕਲਰਕ ਤੇ ਜੂਨੀਅਰ ਡਰਾਫਟਸਮੈਨ ਸ਼ਾਮਿਲ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਚੰਡੀਗੜ੍ਹ ਸਥਿਤ ਮਿਉਂਸਪਲ ਭਵਨ ਵਿਖੇ ਹੋਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment