CM ਮਾਨ ਨੇ 710 ਨਵ-ਨਿਯੁਕਤ ਪਟਵਾਰੀਆਂ ਨੂੰ ਦੇਣਗੇ ਨਿਯੁਕਤੀ ਪੱਤਰ

Rajneet Kaur
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਟਵਾਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਦਾ ਐਲਾਨ ਕੀਤਾ ਹੈ। ਦਰਅਸਲ 8 ਸਤੰਬਰ ਨੂੰ ਇਕ ਵੱਡਾ ਸਮਾਗਮ ਹੋਣ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ 8 ਸਤੰਬਰ ਨੂੰ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਨਿਯੁਕਤੀ ਪੱਤਰ ਦੇਣ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ।

8 ਸਤੰਬਰ ਨੂੰ ਅਸੀਂ ਇਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ। ਉਮੀਦ ਹੈ ਕਿ ਨਵੇਂ ਹੱਥਾਂ ਵਿਚ ਨਵੀਆਂ ਕਲਮਾਂ ਇਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ। ਲੋਕਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment