CM ਮਾਨ ਆਪਣੀ ਪਤਨੀ ਨਾਲ ਨਕੋਦਰ ਵਿਖੇ ਡੇਰਾ ਬਾਪੂ ਲਾਲ ਬਾਦਸ਼ਾਹ ਵਿਖੇ ਹੋਏ ਨਤਮਸਤਕ

Rajneet Kaur
3 Min Read

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਆਪਣੀ ਪਤਨੀ ਡਾ. ਗੁਰਪ੍ਰਰੀਤ ਕੌਰ ਸਣੇ ਨਕੋਦਰ ਸਥਿਤ ਦਰਬਾਰ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸਵਾਗਤ ਲਈ ਪ੍ਰਸਿੱਧ ਗਾਇਕ ਹੰਸਰਾਜ ਹੰਸ ਅਤੇ ਦਲੇਰ ਮਹਿੰਦੀ  ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਮੱਥਾ ਟੇਕਿਆ ਅਤੇ ਫਿਰ ਸਟੇਜ ‘ਤੇ ਪਹੁੰਚ ਕੇ ਮੇਲੇ ‘ਚ ਪਹੁੰਚੇ ਲੋਕਾਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਨਕੋਦਰ ਹਲਕੇ ਦੇ ਐੱਮ.ਐੱਲ.ਏ. ਸਾਹਿਬਾਨ, ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ, ਚੇਅਰਪਰਸਨ ਰਾਜਵਿੰਦਰ ਖਹਿਰਾ, ਸਾਈਂ ਹੰਸਰਾਜ ਹੰਸ ਵੀ ਮੌਜੂਦ ਸਨ। ਦੱਸ ਦੇਈਏ ਕਿ 3 ਦਿਨਾ ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ, ਧਾਰਮਿਕ ਤੇ ਰਾਜਨੀਤੀ ਨੇਤਾ ਆਉਂਦੇ ਹਨ ਤੇ ਦਾਤਾ ਜੀ ਦੇ ਚਰਨਾਂ ਵਿਚ ਮੱਥਾ ਟੇਕਦੇ ਹਨ ਤੇ ਮੰਨਤਾਂ ਮੰਗਦੇ ਹਨ।

ਮੁੱਖ ਮੰਤਰੀ ਨੇ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਦੇ ਇਕੱਠ ਤੇ ਕਮੇਟੀ ਨੂੰ ਵਧਾਈ ਦਿੱਤੀ। CM ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ ਤੇ ਪੰਜਾਬ ਦੇ ਲੋਕਾਂ ਦੀ ਉਤਸ਼ਾਹ ਨਾਲ ਸੇਵਾ ਕਰਨ ਲਈ ਅਸ਼ੀਰਵਾਦ ਮੰਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਇਤਿਹਾਸਕ ਤੇ ਧਾਰਮਿਕ ਸਮਾਗਮਾਂ ਨੂੰ ਸੌੜੀ ਰਾਜਨੀਤੀ, ਜਾਤ-ਪਾਤ, ਰੰਗ-ਭੇਦ ਤੋਂ ਉੱਪਰ ਉੱਠ ਕੇ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ। CM ਨੇ ਅੱਗੇ ਕਿਹਾ ਕਿ ਜਿਵੇਂ ਕਿ ਪੰਜਾਬੀਆਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਤੇ ਉਨ੍ਹਾਂ ‘ਚੋਂ ਸਫ਼ਲਤਾਪੂਰਵਕ ਉਭਰਨ ਦੀ ਅਦੁੱਤੀ ਬਖਸ਼ਸ਼ਿ ਪ੍ਰਾਪਤ ਹੈ, ਇਸ ਲਈ ਹੜ੍ਹਾਂ ਦੀ ਮੌਜੂਦਾ ਸਥਿਤੀ ਵੀ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਛੇਤੀ ਹੀ ਆਮ ਵਾਂਗ ਹੋ ਜਾਵੇਗੀ, ਜੋ ਹੜ੍ਹ ਪ੍ਰਭਾਵਿਤ ਖੇਤਰਾਂ ‘ਚ 24 ਘੰਟੇ ਯਤਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸੰਤਾਂ- ਮਹਾਤਮਾ, ਪੀਰਾਂ-ਪੈਗੰਬਰਾਂ ਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ।

- Advertisement -

ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਪੰਜਾਬ ਕੁਦਰਤੀ ਆਫਤਾਂ ਨਾਲ ਲੜ ਰਿਹਾ ਹੈ ਪਰ ਸਾਡੇ ਪੰਜਾਬ ਦੀ ਖਾਸੀਅਤ ਇਹ ਹੈ ਕਿ ਇਹ ਜਿੰਨੀ ਵਾਰ ਵੀ ਡਿੱਗਿਆ ਹੈ ,ਓਨੀ ਵਾਰ ਵੀ ਉਭਰ ਕੇ ਸਾਹਮਣੇ ਆਇਆ ਹੈ। ਮੈਂ ਇਹ ਨਹੀਂ ਕਹਿੰਦਾ ਕਿ ਮੈਂ ਪੰਜਾਬ ਨੂੰ ਲੰਡਨ ਪੈਰਿਸ ਬਣਾਵਾਂਗਾ ਪਰ ਮੈਂ ਆਪਣੇ ਪੰਜਾਬ ਨੂੰ ਰੰਗਲਾ ਪੰਜਾਬ ਜ਼ਰੂਰ ਬਣਾਵਾਂਗਾ ਅਤੇ ਇਸੇ ਪੰਜਾਬ ਨੂੰ ਸਭ ਦੇਖਣਾ ਚਾਹੁੰਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment