CM ਮਾਨ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

Rajneet Kaur
2 Min Read

ਚੰਡੀਗੜ੍ਹ: CM ਮਾਨ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ।  CM ਮਾਨ ਨੇ ਬੇਅਦਬੀ ਦੀਆਂ ਘਟਨਾਵਾਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਕਰਦੇ ਦੋ ਬਿੱਲ ਪਾਸ ਕਰਵਾਉਣ ਲਈ ਰਾਸ਼ਟਰਪਤੀ ਤੋਂ ਮਦਦ ਮੰਗੀ ਹੈ। ਦੋ ਬਿੱਲ– IPC ਅਤੇ CRPC  ਵਿੱਚ ਸੋਧਾਂ– 2018 ਵਿੱਚ ਵਿਧਾਨ ਸਭਾ ਦੁਆਰਾ ਪਾਸ ਕੀਤੇ ਜਾਣ ਦੇ ਬਾਅਦ ਤੋਂ ਮਨਜ਼ੂਰੀ ਦਾ ਇੰਤਜ਼ਾਰ ਕਰ ਰਹੇ ਹਨ। ਦਸ ਦਈਏ ਕਿ  ਬਿੱਲ ਵਿੱਚ ਨੁਕਸਾਨ ਪਹੁੰਚਾਉਣ ਜਾਂ ਬੇਅਦਬੀ ਕਰਨ ਲਈ ਉਮਰ ਕੈਦ ਵਰਗੀ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

CM ਮਾਨ ਨੇ  ਕਿਹਾ ਹੈ ਕਿ ਪੰਜਾਬ ਵਿਚ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਬੇਹੱਦ ਜ਼ਰੂਰੀ ਹੈ ਅਤੇ ਇਸ ਲਈ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਸਖ਼ਤ ਸਜ਼ਾਵਾਂ ਦੀ ਲੋੜ ਹੈ। CM ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜੀਵਿਤ ਗੁਰੂ ਹਨ। ਉਹ ਗੁਰੂ ਸਾਹਿਬ ਨੂੰ ਸਤਿਕਾਰ ਦਿੰਦੇ ਹਨ। ਬੇਅਦਬੀ ਦੇ ਦੋਸ਼ੀਆਂ ਨੂੰ ਸਬਕ ਸਿਖਾਉਣ ਲਈ ਸਖਤ ਸਜ਼ਾ ਜ਼ਰੂਰੀ ਹੈ ਕਿਉਂਕਿ ਪੰਜਾਬ ਵਿਚ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment