CM ਮਾਨ ਦਾ ਵੱਡਾ ਐਲਾਨ, ਗੰਨਾ ਕਾਸ਼ਤਕਾਰਾਂ ਨੂੰ 11 ਰੁਪਏ ਦਾ ਸ਼ੁੱਭ ਸ਼ਗਨ

Rajneet Kaur
1 Min Read

ਚੰਡੀਗੜ੍ਹ: ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰ ਦਿੱਤਾ  ਹੈ। CM ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ‘ਚ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। CM ਮਾਨ ਨੇ  ਕਿਹਾ ਕਿ ਹੁਣ ਪੰਜਾਬ ‘ਚ ਗੰਨੇ ਦਾ ਰੇਟ ਦੇਸ਼ ‘ਚ ਸਭ ਤੋਂ ਵੱਧ ਹੋ ਗਿਆ ਹੈ। ਉਨ੍ਹਾਂ ਬਾਕੀ ਵਰਗਾਂ ਨੂੰ ਵੀ ਆਉਣ ਵਾਲੇ ਸਮੇਂ ‘ਚ ਖੁਸ਼ਖਬਰੀਆਂ ਦੇਣ ਦਾ ਭਰੋਸਾ ਦਿੱਤਾ।

ਇਸ ਸਬੰਧੀ ਐਕਸ ‘ਤੇ ਉਨ੍ਹਾਂ ਲਿਖਿਆ ਕਿ ਪੰਜਾਬ ਵਿਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ।  ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ। ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ।  ਤੁਹਾਡਾ ਪੈਸਾ ਤੁਹਾਡੇ ਨਾਮ’’

ਪੰਜਾਬ ‘ਚ ਪਹਿਲਾਂ ਪ੍ਰਤੀ ਕੁਇੰਟਲ ਗੰਨੇ ਦਾ ਭਾਅ 380 ਸੀ ਜੋ ਕਿ ਹੁਣ ਵੱਧ ਕੇ 391 ਰੁਪਏ ਹੋ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment