CM ਮਾਨ ਦਾ ਵੱਡਾ ਐਲਾਨ, ਹੁਣ ਅਫ਼ਸਰਾਂ ਦੇ ਨਾਲ ‘ਆਪ’ ਵਿਧਾਇਕ ਵੀ ਜਾਣਗੇ ਫਸਲਾਂ ਦੀ ਗਿਰਦਾਵਰੀ ‘ਤੇ

Rajneet Kaur
1 Min Read

ਚੰਡੀਗੜ੍ਹ: ਪਿਛਲੇ ਦਿਨੀਂ ਪਏ  ਬੇਮੌਸਮੀ ਮੀਂਹ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਤੇਜ਼ ਮੀਂਹ ਤੇ ਹਵਾਵਾਂ ਨਾਲ ਹੋਈ ਗੜੇਮਾਰੀ ਕਰਕੇ ਖੜੀਆਂ ਫਸਲਾਂ ਵਿਛ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਖਰਾਬ ਹੋਣ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਇਹ ਹੁਕਮ ਜਾਰੀ ਕੀਤੇ ਹਨ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਵੀ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਸੀਐੱਮ ਮਾਨ ਨੇ ਟਵਿੱਟਰ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

CM ਮਾਨ ਨੇ ਟਵੀਟ ‘ਚ ਲਿਖਿਆ ਕਿ ‘ਪਿਛਲੇ ਦਿਨਾਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਸਾਡੀ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹਨ। ਸਾਰੇ ਵਿਧਾਇਕ ਇਸੇ ਤਰ੍ਹਾਂ ਪਿੰਡਾਂ ‘ਚ ਜਾਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ ‘ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment