ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਦੀ ਪੁਸ਼ਟੀ ਕੀਤੇ ਜਾਣ ਤੋਂ ਤਿੰਨ ਦਿਨ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਸਾਹਮਣੇ ਆ ਕੇ ਦਾਅਵਾ ਕੀਤਾ ਹੈ ਕਿ ਉਹ ਅਮਰੀਕਾ ਵਿੱਚ ਹੈ ਹੀ ਨਹੀਂ ਤਾਂ ਫਿਰ ਗ੍ਰਿਫ਼ਤਾਰੀ ਤਾਂ ਦੂਰ ਦੀ ਗੱਲ ਹੈ।
ਯੂਟਿਊਬ ’ਤੇ ਦਿੱਤੀ ਇੰਟਰਵਿਊ ਵਿੱਚ ਗੋਲਡੀ ਬਰਾੜ ਨੇ ਕਿਹਾ ਕਿ ਉਸ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਸਰਾਸਰ ਗ਼ਲਤ ਹੈ। ਗੈਂਗਸਟਰ ਨੇ ਕਿਹਾ ਕਿ ਉਹ ਤਾਂ ਅਮਰੀਕਾ ਵਿੱਚ ਵੀ ਨਹੀਂ ਹੈ। ਬਰਾੜ ਦਾ ਇਹ ਵੀਡੀਓ ਮੁੱਖ ਮੰਤਰੀ ਭਗਵੰਤ ਮਾਨ ਲਈ ਵੱਡੀ ਨਮੋਸ਼ੀ ਹੈ, ਕਿਉਂਕਿ ਉੁਨ੍ਹਾਂ ਗੁਜਰਾਤ ਵਿੱਚ ਮੀਡੀਆ ਦੇ ਰੂਬਰੂ ਹੁੰਦਿਆਂ ਉਪਰੋਕਤ ਦਾਅਵਾ ਕੀਤਾ ਸੀ। ਮੁੱਖ ਮੰਤਰੀ ਦੀ ਮੀਡੀਆ ਟੀਮ, ਜਿਸ ਵਿੱਚ ਪੰਜਾਬ ਦੇ ਕੁਝ ਆਈਏਐੱਸ ਅਧਿਕਾਰੀ ਵੀ ਸ਼ਾਮਲ ਸਨ, ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਉਹ ਅਹਿਮ ਪ੍ਰੈੱਸ ਕਾਨਫਰੰਸ ਲਈ ਤਿਆਰ ਰਹਿਣ ਜਿਸ ਵਿੱਚ ਮੁੱਖ ਮੰਤਰੀ ਮਾਨ ਤਫ਼ਸੀਲ ਵਿੱਚ ਦੱਸਣਗੇ ਕਿ ਬਰਾੜ ਨੂੰ ਹਿਰਾਸਤ ਵਿੱਚ ਕਿਵੇਂ ਲਿਆ ਗਿਆ।
ਹਾਲਾਂਕਿ ਇਹ ਭਾਰਤ ਸਰਕਾਰ ਅਤੇ ਕੇਂਦਰੀ ਏਜੰਸੀਆਂ ਹੀ ਹਨ ਜੋ ਵਿਦੇਸ਼ਾਂ ਵਿੱਚ ਲੋੜੀਂਦੇ ਭਾਰਤੀ ਅਪਰਾਧੀਆਂ ਦੇ ਕੇਸਾਂ ਨਾਲ ਨਜਿੱਠਦੀਆਂ ਹਨ, ਪਰ ਮੂਸੇਵਾਲਾ ਕੇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਦਾਅਵਿਆਂ ਨੇ ਸੂਬਾ ਪੁਲਿਸ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਪ੍ਰਾਪਤ ਜਾਣਕਰੀ ਅਨੁਸਾਰ 2 ਦਸੰਬਰ ਨੂੰ ਪਤਾ ਲੱਗਾ ਸੀ ਕਿ ਗੈਂਗਸਟਰ ਨੂੰ ਅਮਰੀਕੀ ਅਧਿਕਾਰੀਆਂ ਨੇ ਕੈਲੀਫੋਰਨੀਆ ਵਿਚ ਹਿਰਾਸਤ ਵਿਚ ਲਿਆ ਸੀ। ਇਸੇ ਦੌਰਾਨ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਝੂਠ ਬੋਲਿਆ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਇਸ ਦੇ ਨਾਲ ਹੀ ਹੁਣ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਇਲਜ਼ਾਮ ਲਾਉਂਦੀਆਂ ਪੁੱਛਿਆ ਕਿ ਮਾਨ ਨੇ ਪੰਜਾਬ ਵਾਸੀਆਂ ਨਾਲ ਝੂਠ ਕਿਉਂ ਬੋਲਿਆ। ਉਨ੍ਹਾਂ ਟਵੀਟ ਕਰ ਕਿਹਾ, “ਇਸ ਤੋਂ ਵੱਧ ਨੁਕਸਾਨ ਕੀ ਹੋ ਸਕਦਾ ਹੈ। ਸੀਨੀਅਰ ਪੱਤਰਕਾਰ ਰਿਤੇਸ਼ ਲੱਖੀ ਨੇ ਗੈਂਗਸਟਰ ਗੋਲਡੀ ਬਰਾੜ ਦਾ ਇੰਟਰਵਿਊ ਲਿਆ ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਸੀ ਕਿ ਉਸਨੂੰ ਅਮਰੀਕੀ ਅਧਿਕਾਰੀਆਂ ਨੇ ਹਿਰਾਸਤ ਵਿੱਚ ਲਿਆ ਹੈ। ਗੋਲਡੀ ਨਾ ਸਿਰਫ਼ ਆਜ਼ਾਦ ਘੁੰਮ ਰਿਹਾ ਹੈ ਸਗੋਂ ਮਰਜ਼ੀ ਨਾਲ ਕਤਲ ਕਰਨ ਦਾ ਹੁਕਮ ਦੇ ਰਿਹਾ ਹੈ। ਮੁੱਖ ਮੰਤਰੀ ਪੰਜਾਬੀਆਂ ਨੂੰ ਸਪੱਸ਼ਟੀਕਰਨ ਦੇਣ, ਉਹਨਾਂ ਝੂਠ ਕਿਉਂ ਬੋਲਿਆ।”
- Advertisement -
What can be more damming. Senior journalist @RiteshLakhi interviews dreaded gangster Goldy Brar who CM @BhagwantMann claims has been detained by US authorities. Goldy is not only roaming free but ordering murders at will. CM owes explanation to Pbis. Why did he lie to them.
— Bikram Singh Majithia (@bsmajithia) December 5, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.