CM ਮਾਨ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਨੌਜਵਾਨਾਂ ਲਈ ਰੋਜ਼ਗਾਰ ਬਾਰੇ ਲਿਆ ਵੱਡਾ ਫੈਸਲਾ,25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ

TeamGlobalPunjab
3 Min Read

ਚੰਡੀਗੜ੍ਹ : ਪੰਜਾਬ ਦੀ ਨਵੀਂ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਗਠਨ ਹੋ ਗਿਆ ਹੈ। ਮੰਤਰੀ ਮੰਡਲ ਵਿੱਚ 10 ਮੰਤਰੀ ਸ਼ਾਮਲ ਕੀਤੇ ਗਏ ਹਨ। ਇਸ ਪਿੱਛੋਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ ਹੈ। ਪਹਿਲੀ ਮੀਟਿੰਗ ਵਿਚ ਕੈਬਨਿਟ ਨੇ ਰੁਜ਼ਗਾਰ ਬਾਰੇ ਚਰਚਾ ਕੀਤੀ ਹੈ। ਪੰਜਾਬ ਸਰਕਾਰ ਵੱਲੋਂ 25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ ਦਿੱਤੀ ਗਈ ਹੈ।

ਇਸ ਵਿਚ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਜਿਸ ਨੂੰ ਸਰਕਾਰੀ ਨੌਕਰੀਆਂ ਨਾਲ ਜੋੜ ਦੇ ਦੇਖਿਆ ਜਾ ਰਿਹਾ ਹੈ। ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ। ਮੰਤਰੀ ਮੰਡਲ ਨੇ ਤਿੰਨ ਮਹੀਨਿਆਂ ਲਈ ਵੋਟ ਆਨ ਅਕਾਉਂਟ ਲੈਣ ਦਾ ਫੈਸਲਾ ਕੀਤਾ ਹੈ। ਬਜਟ ਜੂਨ ਮਹੀਨੇ ਵਿੱਚ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਪੂਰਕ ਗ੍ਰਾਂਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਰਾਹੀਂ ਸਰਕਾਰੀ ਖੇਤਰ ਵਿਚ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਮੁਹੱਈਆ ਕਰਵਾਉਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ। ਇਨ੍ਹਾਂ 25000 ਸਰਕਾਰੀ ਨੌਕਰੀਆਂ ਵਿੱਚੋਂ 10,000 ਅਸਾਮੀਆਂ ਪੰਜਾਬ ਪੁਲਿਸ ‘ਚ ਭਰੀਆਂ ਜਾਣਗੀਆਂ ਜਦਕਿ 15000 ਨੌਕਰੀਆਂ ਬਾਕੀ ਵਿਭਾਗਾਂ ਵਿਚ ਦਿੱਤੀਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨੌਕਰੀਆਂ ਦਾ ਇਸ਼ਤਿਹਾਰ ਦੇਣ ਅਤੇ ਨੋਟੀਫਿਕੇਸ਼ਨ ਦੀ ਪ੍ਰਕਿਰਿਆ ਇਕ ਮਹੀਨੇ ਦੇ ਅੰਦਰ ਪੂਰੀ ਹੋਵੇਗੀ।

ਮੀਟਿੰਗ ਖ਼ਤਮ ਹੋਣ ਤੋਂ ਬਾਅਦ ਬ੍ਰਹਮ ਸ਼ੰਕਰ ਜਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ ਪਰ ਪਹਿਲਾਂ ਇਸ ਨੂੰ ਵਿਧਾਨ ਸਭਾ ‘ਚ ਲਿਜਾਇਆ ਜਾਵੇਗਾ। ਇਸ ਮੌਕੇ ਕਿਸੇ ਵੀ ਮੰਤਰੀ ਨੇ ਅੰਦਰ ਹੋਈ ਚਰਚਾ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਹੀ ਇਸ ਦਾ ਖ਼ੁਲਾਸਾ ਕਰ ਸਕਦੇ ਹਨ।

- Advertisement -

ਹਰਪਾਲ ਸਿੰਘ ਚੀਮਾ, ਡਾ: ਬਲਜੀਤ ਕੌਰ, ਡਾ: ਹਰਭਜਨ ਸਿੰਘ, ਡਾ: ਵਿਜੇ ਸਿੰਗਲਾ, ਲਾਲਚੰਦ ਕਟਾਰੂ ਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਜੀਤ ਸਿੰਘ ਧਾਲੀਵਾਲ, ਲਾਲ ਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਨੇ ਕੈਬਨਿਟ ਮੀਟਿੰਗ ਵਿਚ ਸ਼ਿਰਕਤ ਕੀਤੀ |

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment