ਚੰਡੀਗੜ੍ਹ: CM ਮਾਨ ਦੀ ਪ੍ਰਧਾਨਗੀ ਹੇਠ ਮਿਤੀ 12 ਜੁਲਾਈ ਨੂੰ ਪਾਵਰਕਾਮ ਦੇ ਸੀਐਚਬੀ ਕਾਮਿਆਂ ਮੀਟਿੰਗ ਕੀਤੀ ਜਾਵੇਗੀ। ਇਸ ਸਬੰਧੀ ਮੈਨੇਜਰ ਪੰਜਾਬ ਸਟੇਟ ਪਾਵਰਕਾਰਪੋਰੇਸ਼ਨ ਲਿਮਟਿਡ,ਪਟਿਆਲਾ ਵਲੋਂ ਪਾਵਰਕਾਮ ਦੇ ਸੀਐਚਬੀ ਕਾਮਿਆਂ ਨਾਲ ਹੋਣ ਵਾਲੀ ਮੀਟਿੰਗ ਲਈ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਸੂਚਿਤ ਕੀਤਾ ਗਿਆ ਹੈ।
ਜੱਥੇਬੰਦੀ ਦੀਆਂ ਮੰਗਾਂ ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਪੰਜਾਬ ਜੀ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਅੱਜ 10 ਜੁਲਾਈ ਨੂੰ ਦੁਪਹਿਰ 12:30 ਵਜੇ ਹੋਣੀ ਸੀ ਜੋ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਣ ਕਾਰਨ ਇਹ ਮੀਟਿੰਗ ਹੁਣ ਮਿਤੀ 12 ਜੁਲਾਈ ਨੂੰ ਦੁਪਹਿਰ 12:30 ਵਜੇ ਮੁੱਖ ਮੰਤਰੀ ਰਿਹਾਇਸ਼ ਕੋਠੀ ਨੰ: 45 ਸੈਕਟਰ 02, ਚੰਡੀਗੜ੍ਹ ਵਿਖੇ ਹੋਵੇਗੀ । ਮੀਟਿੰਗ ਵਿਚ ਜੱਥੇਬੰਦੀ ਦੇ ਵੱਧ ਤੋਂ ਵੱਧ 4 ਮੈਂਬਰਾਂ ਨਾਲ ਸਮੇਂ ਸਿਰ ਮੀਟਿੰਗ ’ਚ ਪਹੁੰਚਣ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।