ਲੁਧਿਆਣਾ: ਪੰਜਾਬ ਵਿੱਚ ਨਗਰ ਨਿਗਮ, ਕੌਂਸਲ ਤੇ ਨਿਗਮ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਸ਼ਾਮ 4 ਵਜੇ ਪ੍ਰਚਾਰ ਥਮ ਜਾਵੇਗਾ। ਇਸ ਵਾਰ ਨਿਗਮ ਅਤੇ ਕੌਂਸਲ ਚੋਣਾਂ ਲਈ ਮੁੱਖ ਮੰਤਰੀ, ਕੈਬਨਿਟ ਮੰਤਰੀ ਤੇ ਕੇਂਦਰੀ ਮੰਤਰੀਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਅਤੇ ਪਟਿਆਲਾ ਦਾ ਦੌਰਾ ਕਰਨਗੇ।
ਹਲਕਾ ਪੱਛਮੀ ਦੇ ਵੋਟਰਾਂ ਤੱਕ ਪਹੁੰਚਣ ਲਈ ਮਾਨ ਕਰੀਬ 1 ਕਿਲੋਮੀਟਰ ਤੱਕ ਦਾ ਰੋਡ ਸ਼ੋਅ ਕਰਨਗੇ। ਸੂਤਰਾਂ ਅਨੁਸਾਰ ਇਹ ਕਰੀਬ 1 ਘੰਟਾ ਹਲਕਾ ਪੱਛਮੀ ਵਿੱਚ ਰੁਕਣਗੇ। CM ਮਾਨ ਵਾਰਡ ਨੰਬਰ 60 ਤੋਂ ‘ਆਪ’ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾਕਟਰ ਸੁਖਚੈਨ ਕੌਰ ਬੱਸੀ ਦੇ ਲਈ ਚੋਣ ਪ੍ਰਚਾਰ ਕਰਨਗੇ। ਮਾਨ ਸਵੇਰੇ 11.30 ਵਜੇ ਆਰਤੀ ਚੌਕ ਤੋਂ ਰੋਡ ਸ਼ੋਅ ਸ਼ੁਰੂ ਕਰਨਗੇ, ਜੋ ਕਿ ਘੁਮਾਰ ਮੰਡੀ ਤੱਕ ਜਾਰੀ ਰਹੇਗਾ। ਆਸ਼ੂ ਦੇ ਕਰੀਬੀ ਇੰਦਰਜੀਤ ਇੰਦੀ ਦੀ ਪਤਨੀ ਪਰਮਿੰਦਰ ਕੌਰ ਇਸ ਵਾਰਡ ਤੋਂ ਚੋਣ ਲੜ ਰਹੀ ਹੈ।
ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ ਤੇ ਉਸੇ ਦਿਨ ਹੀ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।