ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ

TeamGlobalPunjab
1 Min Read

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਕਿਸਾਨ ਆਗੂਆਂ ਵਿਚਾਲੇ ਸ਼ੁੱਕਰਵਾਰ ਸ਼ਾਮ ਹੋਈ ਮੀਟਿੰਗ ਬੇਸਿੱਟਾ ਰਹੀ। ਕਰੀਬ 3 ਘੰਟਿਆਂ ਤੱਕ ਚੱਲੀ ਇਸ ਮੀਟਿੰਗ ‘ਚ ਦੋਵਾਂ ਧਿਰਾਂ ਵਿਚਾਲੇ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਹੋਈ ।

ਮੀਟਿੰਗ ਤੋਂ ਬਾਅਦ ਬੀਕੇਯੂ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ‘ਉਨ੍ਹਾਂ ਦੀਆਂ ਮੰਗਾਂ ’ਤੇ ਸਰਕਾਰ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ। ਹਰਿਆਣਾ ਸਰਕਾਰ ਨੇ ਉਨ੍ਹਾਂ ਦੇ ਮੁੱਦਿਆਂ ‘ਤੇ ਮੁੜ ਮੀਟਿੰਗ ਦਾ ਵੀ ਕੋਈ ਸੱਦਾ ਨਹੀਂ ਦਿੱਤਾ ਹੈ। ਮੀਟਿੰਗ ਵਿੱਚ ਸਰਕਾਰ ਦਾ ਰੁਖ ਨਾ ਤਾਂ ਬਹੁਤਾ ਨਰਮ ਰਿਹਾ ਅਤੇ ਨਾ ਹੀ ਬਹੁਤਾ ਸਖ਼ਤ। ਕੁੱਲ ਮਿਲਾ ਕੇ ਇਹ ਕਿਹਾ ਜਾ ਸਕਦਾ ਹੈ ਕਿ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ।’

ਚੜੂਨੀ ਨੇ ਕਿਹਾ ਕਿ ਉਹ ਇਸ ਮੀਟਿੰਗ ਵਿੱਚ ਹੋਈ ਗੱਲਬਾਤ ਦਾ ਵੇਰਵਾ 4 ਦਸੰਬਰ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੀਟਿੰਗ ਵਿੱਚ ਰੱਖਣਗੇ। ਉਸ ਤੋਂ ਬਾਅਦ ਸਾਂਝਾ ਕਿਸਾਨ ਮੋਰਚਾ ਸਰਬਸੰਮਤੀ ਨਾਲ ਇਸ ਬਾਰੇ ਕੋਈ ਅਗਲਾ ਫੈਸਲਾ ਲਵੇਗਾ।

Share this Article
Leave a comment